ਨੌਕਰੀ ਤੋਂ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਹੋਈ ਮੌਤ

Thursday, Mar 14, 2024 - 11:45 AM (IST)

ਨੌਕਰੀ ਤੋਂ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਹੋਈ ਮੌਤ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ): ਬੀਤੀ ਰਾਤ ਰਾਹੋਂ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਨੌਜਵਾਨ ਅਕਾਸ਼ਦੀਪ ਸਿੰਘ (20) ਵਾਸੀ ਪਿੰਡ ਚੱਕੀ ਦੀ ਮੌਤ ਹੋ ਗਈ। ਮ੍ਰਿਤਕ ਮਾਛੀਵਾੜਾ ਵਿਖੇ ਇਕ ਦੁਕਾਨ ’ਤੇ ਨੌਕਰੀ ਕਰਦਾ ਸੀ। ਮ੍ਰਿਤਕ ਦੇ ਚਾਚਾ ਰੌਸ਼ਨ ਲਾਲ ਨੇ ਪੁਲਸ ਨੂੰ ਦੱਸਿਆ ਕਿ ਉਹ ਵੀ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਬੀਤੀ ਰਾਤ ਉਸ ਦਾ ਭਤੀਜਾ ਅਕਾਸ਼ਦੀਪ ਕੰਮ ਖ਼ਤਮ ਕਰ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਗੇ-ਅੱਗੇ ਜਾ ਰਿਹਾ ਸੀ ਅਤੇ ਉਹ ਉਸ ਦੇ ਨਾਲ ਆਪਣੇ ਵਹੀਕਲ ’ਤੇ ਪਿੱਛੇ ਆ ਰਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - ਇਕ ਹੋਰ PGI ਮੁਲਾਜ਼ਮ ਨੇ ਚੁੱਕਿਆ ਖ਼ੌਫ਼ਨਾਕ ਕਦਮ; ਮਾਂ, ਭੈਣ ਤੇ ਮੈਡਮ ਲਈ ਲਿਖੇ 3 ਸੁਸਾਈਡ ਨੋਟ

ਰਾਹੋਂ ਰੋਡ ’ਤੇ ਬਰਿਸਤਾ ਕੈਫ਼ੇ ਨੇੜੇ ਇਕ ਅਣਪਛਾਤਾ ਵਾਹਨ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਉਸ ਦੇ ਭਤੀਜੇ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਹਨ੍ਹੇਰਾ ਹੋਣ ਕਾਰਣ ਉਹ ਟੱਕਰ ਮਾਰਨ ਵਾਲੇ ਵਾਹਨ ਦਾ ਨੰਬਰ ਨਹੀਂ ਪੜ੍ਹ ਸਕਿਆ। ਅਕਾਸ਼ਦੀਪ ਨੂੰ ਉਹ ਮਾਛੀਵਾੜਾ ਹਸਪਤਾਲ ਲੈ ਕੇ ਗਿਆ ਜਿੱਥੋਂ ਉਸ ਨੂੰ ਸਮਰਾਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News