ਕੰਮ ''ਤੇ ਗਏ ਪੁੱਤ ਦਾ ਇੰਤਜ਼ਾਰ ਕਰਦਾ ਰਿਹਾ ਪਰਿਵਾਰ, ਜਦੋਂ ਭਾਲ ਕਰਨ ਨਿਕਲੇ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

Saturday, Aug 17, 2024 - 04:05 PM (IST)

ਕੰਮ ''ਤੇ ਗਏ ਪੁੱਤ ਦਾ ਇੰਤਜ਼ਾਰ ਕਰਦਾ ਰਿਹਾ ਪਰਿਵਾਰ, ਜਦੋਂ ਭਾਲ ਕਰਨ ਨਿਕਲੇ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ

ਲੁਧਿਆਣਾ (ਗੌਤਮ): ਢੋਲੇਵਾਲ ਨੇੜਲੇ ਪ੍ਰਭਾਤ ਨਗਰ ਦਾ ਰਹਿਣ ਵਾਲਾ ਵਿਨੋਦ ਕੁਮਾਰ ਅਤੇ ਉਸ ਦਾ ਪਰਿਵਾਰ ਕੰਮ ’ਤੇ ਗਏ ਆਪਣੇ ਲੜਕੇ ਦੀ ਵਾਪਸੀ ਲਈ ਉਡੀਕ ਕਰਦੇ ਰਹੇ। ਕਾਫੀ ਦੇਰ ਬਾਅਦ ਜਦੋਂ ਆਪਣੇ ਲੜਕੇ ਦੀ ਭਾਲ ਕੀਤੀ ਤਾਂ ਕਿਸੇ ਨੇ ਉਸ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਉਸ ਦਾ ਲੜਕਾ ਸੜਕ ਹਾਦਸੇ 'ਚ ਜ਼ਖਮੀ ਹੋ ਗਿਆ ਹੈ। ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ ਅਤੇ ਆਪਣੇ ਲੜਕੇ ਨੂੰ ਸਿਵਲ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ ਮਾਮਲਾ! ਕੁੜੀ ਨਾਲ ਹੋਟਲ ਦੇ ਕਮਰੇ 'ਚ ਗਏ ਮੁੰਡੇ ਦੀ ਸ਼ੱਕੀ ਹਾਲਤ 'ਚ ਮੌਤ

ਪਰਿਵਾਰ ਨੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਾਮ ਸੁੰਦਰ (28 ਸਾਲ) ਵਜੋਂ ਕੀਤੀ ਹੈ। ਪੁਲਸ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਕਾਰਵਾਈ ਕਰਦਿਆਂ ਵਿਨੋਦ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਿਨੋਦ ਨੇ ਦੱਸਿਆ ਕਿ ਉਸ ਦਾ ਲੜਕਾ ਕੰਮ 'ਤੇ ਗਿਆ ਸੀ ਪਰ ਛੁੱਟੀ ਤੋਂ ਬਾਅਦ ਵਾਪਸ ਨਹੀਂ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਮਿਲਟਰੀ ਕੈਂਪ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤੇਜ਼ ਰਫਤਾਰ ਆ ਰਹੇ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News