ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਜਵਾਨ ਪੁੱਤ! ਮਾਪਿਆਂ ''ਤੇ ਟੁੱਟਿਆ ਦੁੱਖਾਂ ਦਾ ਪਹਾੜ

Thursday, Aug 29, 2024 - 11:56 AM (IST)

ਖੰਨਾ (ਬਿਪਨ): ਪਿੰਡ ਗੋਹ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਜਸਬੀਰ ਸਿੰਘ ਉਰਫ ਜੱਸੀ ਵਾਸੀ  ਪਿੰਡ ਗੋਹ ਥਾਣਾ ਸਦਰ ਖੰਨਾ ਵਜੋਂ ਹੋਈ l ਸਿਵਲ ਹਸਪਤਾਲ ਖੰਨਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਪਿਤਾ ਜਸਵੀਰ ਸਿੰਘ ਉਰਫ ਜੱਸੀ ਨੇ ਦੱਸਿਆ ਕਿ ਉਸ ਦਾ ਹੋਣਹਾਰ ਨੌਜਵਾਨ ਪੁੱਤਰ ਜਸਕਰਨ ਸਿੰਘ ਸ਼ਾਮ 4 ਵਜੇ ਦੇ ਕਰੀਬ ਕਾਰ ਲੈ ਕੇ ਸਲੌਦੀ ਪਿੰਡ ਕਿਸੇ ਨੂੰ ਛੱਡ ਕੇ ਤੋਂ ਵਾਪਸ ਗੋਹ ਪਿੰਡ ਨੂੰ ਆ ਰਿਹਾ ਸੀ l ਜਦੋਂ ਉਹ ਕਾਰ ਲੈ ਕੇ ਸਲੌਦੀ ਪਿੰਡ ਤੋਂ ਸਿੰਘ ਸ਼ਹੀਦਾਂ ਨੇੜੇ ਪੁੱਜਾ ਤਾਂ  ਅਚਾਨਕ ਕਾਰ ਚਲਾਉਂਦੇ ਸਮੇਂ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਦਰਖਤ ਵਿਚ ਜਾ ਵੱਜੀ।

ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਕਾਫੀ ਨੁਕਸਾਨਿਆ ਗਿਆ। ਹਾਦਸੇ ਦੌਰਾਨ ਕਾਰ ਚਾਲਕ ਜਸਕਰਨ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਰਾਹਗੀਰਾਂ ਨੇ ਐਬੂਲੈਂਸ 108 ਦੀ ਮਦਦ ਨਾਲ  ਸਿਵਿਲ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ। ਇੱਥੇ ਐਮਰਜੈਂਸੀ ਵਾਰਡ 'ਚ ਇਲਾਜ ਕਰ ਰਹੇ ਡਾਕਟਰ ਨੇ ਜਸਕਰਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਮੰਡੀਆਂ ਹੋਣਗੀਆਂ ਬੰਦ! ਆੜ੍ਹਤੀਆਂ ਨੇ ਕਰ 'ਤਾ ਵੱਡਾ ਐਲਾਨ

ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਖੰਨਾ ਦੀ ਪੁਲਸ ਮੌਕੇ 'ਤੇ ਪਹੁੰਚੀ ਜਿਨਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਗੌਰਤਲਬ ਹੈ ਕਿ ਜਸਕਰਨ ਸਿੰਘ ਇਕ ਸਾਲ ਪਹਿਲਾਂ ਹੀ ਬਾਰ੍ਹਵੀਂ ਕਲਾਸ ਪਾਸ ਕੀਤੀ ਸੀ l ਜਿਸ ਨੇ ਆਪਣੇ ਮਾਪਿਆਂ ਦਾ ਸਹਾਰਾ ਬਣਨ ਲਈ ਰੋਜ਼ੀ- ਰੋਟੀ ਕਮਾਉਣ ਲਈ ਕਾਰ ਚਲਾਣ ਲੱਗ ਪਿਆ ਸੀ। ਹਾਦਸੇ ਦੀ ਖ਼ਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News