ਡੇਢ ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

Friday, Apr 05, 2024 - 10:27 AM (IST)

ਡੇਢ ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

ਨਕੋਦਰ (ਪਾਲੀ)- ਨਕੋਦਰ-ਮਹਿਤਪੁਰ ਰੋਡ ’ਤੇ ਬੀਤੀ ਰਾਤ ਦੁਬਈ ਤੋਂ ਆਏ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਚੰਦਰ ਮੋਹਨ (33) ਪੁੱਤਰ ਰਾਮ ਆਸਰਾ ਵਾਸੀ ਮੁਹੱਲਾ ਗੋਸ ਨਕੋਦਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਚੰਦਰ ਮੋਹਨ, ਜੋ ਕਰੀਬ ਡੇਢ ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚਰਨਜੀਤ ਚੰਨੀ ਨੇ ਖਿੱਚੀ ਜਲੰਧਰ ਦੀ ਤਿਆਰੀ! ਕਿਰਾਏ 'ਤੇ ਲਈ ਕੋਠੀ, ਲਾਉਣਗੇ ਪੱਕਾ ਡੇਰਾ

ਬੀਤੇ ਕੱਲ੍ਹ ਸ਼ਾਮ ਨੂੰ ਉਸ ਦਾ ਭਰਾ ਆਪਣੇ ਦੋਸਤ ਨੂੰ ਮਿਲਣ ਮੁਹੱਲਾ ਗੁਰੂ ਰਵਿਦਾਸਪੁਰਾ ਨਕੋਦਰ ਗਿਆ ਸੀ ਤੇ ਕਰੀਬ 10:40 ਵਜੇ ਆਪਣੇ ਦੋਸਤ ਨੂੰ ਮਿਲ ਕੇ ਮੋਟਰਸਾਈਕਲ ’ਤੇ ਚੱਲ ਪਿਆ ਪਰ ਰਾਤ 12 ਵਜੇ ਤੱਕ ਘਰ ਨਹੀ ਆਇਆ। ਉਨ੍ਹਾਂ ਉਸ ਦੀ ਕਾਫੀ ਭਾਲ ਕੀਤੀ। ਉਹ ਕਰੀਬ 1:30 ਵਜੇ ਨਕੋਦਰ-ਮਹਿਤਪੁਰ ਰੋਡ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਮ੍ਰਿਤਕ ਹਾਲਤ ’ਚ ਮਿਲਿਆ, ਜਿਸ ਦੇ ਮੱਥੇ ਉੱਪਰ ਕਾਫੀ ਸੱਟ ਲੱਗੀ ਹੋਈ ਸੀ ਤੇ ਮੋਟਰਸਾਈਕਲ ਦੀ ਹੈੱਡਲਾਈਟ ਤੇ ਸ਼ੋਅ ਟੁੱਟੀ ਹੋਈ ਸੀ। ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਨਕੋਦਰ ਵਿਖੇ ਰਖਵਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ (ਵੀਡੀਓ)

ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਭਰਾ ਚੰਦਰ ਮੋਹਨ ਦੀ ਮੌਤ ਉਸ ਦੇ ਮੋਟਰਸਾਈਕਲ ਨੂੰ ਕਿਸੇ ਨਾ-ਮਲੂਮ ਵਾਹਨ ਵੱਲੋਂ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਟੱਕਰ ਮਾਰਨ ਕਰ ਕੇ ਹੋਈ ਹੈ। ਸਿਟੀ ਥਾਣਾ ਮੁਖੀ ਇੰਸ. ਸੰਜੀਵ ਕਪੂਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਮੇਸ਼ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News