ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ

Thursday, Mar 21, 2024 - 02:09 PM (IST)

ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ

ਗੁਰਦਾਸਪੁਰ (ਵਿਨੋਦ)- ਮੋਟਰਸਾਈਕਲ ’ਤੇ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਇਕ ਵਿਅਕਤੀ ਨੂੰ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਰਾਣਾ ਸ਼ਾਲਾ ਪੁਲਸ ਨੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਧਾਰਾ 304ਏ, 279, 427 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਬਦਲੇ ਗਏ ਪੰਜਾਬ ਦੇ 5 SSP

ਇਸ ਸਬੰਧੀ ਨਿਰਮਲ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਸਹੂਰ ਕਲਾਂ ਥਾਣਾ ਕਲਾਨੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 19-3-24 ਨੂੰ ਉਸ ਦਾ ਭਰਾ ਕੁਲਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ 06 ਈ 5402 ਤੇ ਸਵਾਰ ਹੋ ਕੇ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਜਦ ਉਹ ਪਿੰਡ ਜਗਤਪੁਰ ਕਲਾਂ ਤੋਂ ਥੋੜਾ ਅੱਗੇ ਜਿਮੀਂਦਾਰਾਂ ਢਾਬੇ ਨੇੜੇ ਪਹੁੰਚਿਆ ਤਾਂ ਦੋਸ਼ੀ ਅਜੇ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੁਰਾਣੀਆਂ ਬਾਂਗੜੀਆਂ ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾਂ ਨੰਬਰੀ ਤੇ ਸਵਾਰ ਹੋ ਕੇ ਤੇਜ਼ ਰਫ਼ਤਾਰ ਨਾਲ ਆਇਆ, ਜਿਸ ਨੇ ਆਪਣਾ ਮੋਟਰਸਾਈਕਲ ਗਲਤ ਸਾਈਡ ਤੋਂ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਚਲਾ ਕੇ ਕੁਲਦੀਪ ਸਿੰਘ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ। ਜਿਸ ਨਾਲ ਸੜਕ 'ਤੇ ਡਿੱਗਣ ਕਰਕੇ ਉਸ ਦੇ ਸਿਰ ਵਿਚ ਅਤੇ ਹੋਰ ਸਰੀਰ ਤੇ ਸੱਟਾਂ ਲੱਗਣ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਏ. ਐੱਸ. ਆਈ. ਸਲਿੰਦਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਬਿਆਨਾਂ ’ਤੇ ਅਜੈ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News