ਪੈਟਰੋਲ ਪੰਪ ਤੋਂ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਟਰਾਲੀ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ

Thursday, Dec 29, 2022 - 03:15 AM (IST)

ਪੈਟਰੋਲ ਪੰਪ ਤੋਂ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਟਰਾਲੀ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਫਿਰੋਜ਼ਪੁਰ (ਸੰਨੀ ਚੋਪੜਾ)- ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਆਉਂਦੇ ਪਿੰਡ ਜਾਮਾ ਰਖੱਈਆ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਮਣੇ ਆਈ ਹੈ ਜਿਸ ਵਿਚ ਟਰੈਕਟਰ ਅਤੇ ਇਕ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ। ਜਿਸ ਵਿਚ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿਖ਼ੇ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਹਾਦਸੇ ਮਗਰੋਂ ਮੋਟਰਸਾਈਕਲ 'ਚ ਹੋਇਆ ਧਮਾਕਾ, ਨੌਜਵਾਨ ਨੇ ਤੜਫ-ਤੜਫ ਕੇ ਤੋੜਿਆ ਦਮ, ਲੋਕ ਬਣਾਉਂਦੇ ਰਹੇ ਵੀਡੀਓ

ਮੌਕੇ 'ਤੇ ਮੌਜੂਦ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਸਨੀ ਪੁੱਤਰ ਵਿਨੈ ਕੁਮਾਰ ਉਮਰ ਕਰੀਬ 24 ਸਾਲ ਜੋ ਪਟਰੋਲ ਪੰਪ ਤੇ ਕੰਮ ਕਰਦਾ ਸੀ ਤੇ ਰੋਜ਼ਾਨਾ ਦੀ ਤਰਾਂ ਆਪਣੇ ਕੰਮ ਤੇ ਜਾ ਰਿਹਾ ਸੀ ਕਿ ਅਚਾਨਕ ਰਾਸਤੇ ਵਿਚ ਗਲਤ ਪਾਸੇ ਤੋਂ ਆ ਰਹੇ ਟਰੈਕਟਰ ਚਾਲਕ ਨੇ ਲਾਪਰਵਾਹੀ ਨਾਲ ਟਰੈਕਟਰ ਟਰਾਲੀ ਉਸ ਵਿਚ ਮਾਰ ਦਿੱਤੀ। ਮੌਕੇ 'ਤੇ ਇਕੱਠੇ ਹੋਏ ਲੋਕਾਂ ਵੱਲੋਂ ਸਨੀ ਨੂੰ ਫਿਰੋਜ਼ਪੁਰ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚ ਕੇ ਸਬੰਧਿਤ ਥਾਣੇ ਦੀ ਪੁਲਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News