ਹੈਰਾਨੀਜਨਕ ਮਾਮਲਾ! ਕੁੜੀ ਨਾਲ ਹੋਟਲ ਦੇ ਕਮਰੇ ''ਚ ਗਏ ਮੁੰਡੇ ਦੀ ਸ਼ੱਕੀ ਹਾਲਤ ''ਚ ਮੌਤ

Saturday, Aug 17, 2024 - 03:48 PM (IST)

ਲੁਧਿਆਣਾ (ਰਾਮ): ਲੁਧਿਆਣਾ ਦੇ ਇਕ ਹੋਟਲ ਦੇ ਕਮਰੇ 'ਚ ਕੁੜੀ ਨਾਲ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਨੌਜਵਾਨ ਨੂੰ ਰੱਸੀ ਨਾਲ ਲਟਕਿਆ ਵੇਖ ਕੁੜੀ ਨੇ ਚੀਕ ਮਾਰੀ। ਇਹ ਆਵਾਜ਼ ਸੁਣ ਹੋਟਲ ਦਾ ਸਟਾਫ਼ ਤੁਰੰਤ ਉੱਥੇ ਪਹੁੰਚਿਆ ਤੇ ਦਰਵਾਜ਼ਾ ਖੋਲ੍ਹਿਆ। ਅੰਦਰ ਜਾ ਕੇ ਵੇਖਿਆ ਤਾਂ ਕੁੜੀ ਦੇ ਹੱਥ 'ਤੇ ਤੇਜ਼ਧਾਰ ਹਥਿਆਰ ਨਾਲ ਕੱਟੇ ਜਾਣ ਦੇ ਨਿਸ਼ਾਨ ਸਨ ਤੇ ਨੌਜਵਾਨ ਰੱਸੀ ਨਾਲ ਲਟਕਿਆ ਹੋਇਆ ਸੀ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (35) ਵਜੋਂ ਹੋਈ ਹੈ। ਪੁਲਸ ਨੂੰ ਉਸ ਦੀ ਜੇਬ ਵਿਚੋਂ ਨਸ਼ੀਲੀਆਂ ਗੋਲ਼ੀਆਂ ਵੀ ਮਿਲੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੁਣ ਨਹੀਂ ਚੱਲਣਗੇ ਇਹ ਕਾਰਡ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਮੋਤੀ ਨਗਰ ਇਲਾਕੇ ਵਿਚ ਇਕ ਹੋਟਲ ਵਿਚ ਕੰਮ ਕਰਦਾ ਹੈ। ਦੁਪਹਿਰ ਵੇਲੇ ਅਨਿਲ ਕੁਮਾਰ ਨਾਂ ਦਾ ਨੌਜਵਾਨ ਇਕ ਕੁੜੀ ਨਾਲ ਕਮਰਾ ਕਿਰਾਏ 'ਤੇ ਲੈਣ ਆਇਆ ਸੀ। ਦੇਰ ਸ਼ਾਮ ਉਸ ਕਮਰੇ 'ਚੋਂ ਕੁੜੀ ਦੇ ਚੀਕਣ ਦੀਆਂ ਆਵਾਜ਼ਾਂ ਆਉਣ ਲੱਗ ਪਈਆਂ ਤੇ ਉਸ ਨੇ ਰਿਸੈਪਸ਼ਨ 'ਤੇ ਫ਼ੋਨ ਕਰ ਕੇ ਕਿਹਾ ਕਿ ਉਹ ਦਰਵਾਜ਼ਾ ਨਹੀਂ ਖੋਲ੍ਹ ਪਾ ਰਹੀ। ਸਟਾਫ਼ ਨੇ ਜਦੋਂ ਜਾ ਕੇ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਕਿ ਅਨਿਲ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਸੀ। ਕੁੜੀ ਦੇ ਹੱਥ 'ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਦੀ ਨਿੱਜੀ ਕਾਨੂੰਨੀ ਸਲਾਹਕਾਰ ਦਾ ਕਾਰਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੋਤੀ ਨਗਰ ਦੀ  ਪੁਲਸ ਤੁਰੰਤ ਮੌਕੇ 'ਤੇ ਪਹੁੰਚੀ। ਥਾਣਾ ਮੁਖੀ ਵਰਿੰਦਰ ਉੱਪਲ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਤੇ ਕੁੜੀ ਨੂੰ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੰਪਰਕ ਕੀਤਾ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News