ਪੰਜਾਬ ਪੁਲਸ ਦੀ ਹਿਰਾਸਤ ''ਚ ਨੌਜਵਾਨ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਨੇ ਮੁਲਾਜ਼ਮਾਂ ''ਤੇ ਲਾਏ ਗੰਭੀਰ ਦੋਸ਼

12/30/2023 4:53:21 AM

ਬਠਿੰਡਾ (ਵਰਮਾ)- ਚਾਰ ਸਾਲ ਪੁਰਾਣੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਕੈਂਟ ਥਾਣੇ ਦੀ ਹਿਰਾਸਤ ’ਚ ਸ਼ੱਕੀ ਹਲਾਤਾਂ ’ਚ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਹਾਲਤ ਅਚਾਨਕ ਨਾਜ਼ੁਕ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ, ਜਦਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਸ ਵੱਲੋਂ ਕਥਿਤ ਤੌਰ ’ਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਬਠਿੰਡਾ ਕੈਂਟ ਥਾਣੇ ਦੀ ਪੁਲਸ ਨੇ 1 ਨਵੰਬਰ 2019 ਨੂੰ ਪਿੰਡ ਸਿਧਾਣਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਮਨਮੋਹਨ ਸਿੰਘ ਖ਼ਿਲਾਫ਼ ਲੁੱਟ-ਖੋਹ ਦਾ ਕੇਸ ਦਰਜ ਕੀਤਾ ਸੀ, ਜਿਸ ’ਚ ਮੁਲਜ਼ਮ ਫਰਾਰ ਹੈ।

ਇਹ ਖ਼ਬਰ ਵੀ ਪੜ੍ਹੋ - ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੇ ਕਰ 'ਤਾ ਵੱਡਾ ਕਾਂਡ, 17 ਸਾਲਾ ਬੱਚੀ ਦੀ ਰੋਲੀ ਪੱਤ

ਬੀਤੀ ਵੀਰਵਾਰ ਥਾਣਾ ਕੈਂਟ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਮਨਮੋਹਨ ਸਿੰਘ ਨੂੰ ਉਸ ਦੇ ਪਿੰਡ ਸਿਧਾਣਾ ਤੋਂ ਗ੍ਰਿਫਤਾਰ ਕਰ ਲਿਆ। ਵੀਰਵਾਰ ਸ਼ਾਮ ਨੂੰ ਪੁਲਸ ਹਿਰਾਸਤ ’ਚ ਉਸ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਚਾਚੀ ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਭਤੀਜੇ ਨੂੰ ਕੈਂਟ ਪੁਲਸ ਨੇ ਵੀਰਵਾਰ ਸਵੇਰੇ ਉਸ ਦੇ ਪਿੰਡ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਉਹ ਦੁਪਹਿਰ ਸਮੇਂ ਆਪਣੇ ਭਤੀਜੇ ਨੂੰ ਮਿਲਣ ਲਈ ਥਾਣਾ ਕੈਂਟ ਵਿਖੇ ਆਈ। ਦੁਪਹਿਰ ਦਾ ਖਾਣਾ ਦੇਣ ਤੋਂ ਬਾਅਦ ਜਦੋਂ ਉਹ ਵਾਪਸ ਪਰਤੀ ਤਾਂ ਉਸ ਦਾ ਭਤੀਜਾ ਮਨਮੋਹਨ ਸਿੰਘ ਠੀਕ-ਠਾਕ ਸੀ ਪਰ ਜਦੋਂ ਉਹ ਵੀਰਵਾਰ ਸ਼ਾਮ ਨੂੰ ਦੁਬਾਰਾ ਖਾਣਾ ਦੇਣ ਲਈ ਥਾਣਾ ਕੈਂਟ ਪਹੁੰਚੀ ਤਾਂ ਉਸ ਦੇ ਭਤੀਜੇ ਦੀ ਕਥਿਤ ਤੌਰ ’ਤੇ ਪੁਲਸ ਮੁਲਾਜ਼ਮਾਂ ਨੇ ਕੁੱਟਮਾਰ ਕੀਤੀ, ਜਿਸ ਕਾਰਨ ਉਹ ਤੁਰਨ-ਫਿਰਨ ਤੋਂ ਅਸਮਰਥ ਸੀ।

PunjabKesari

ਖਾਣਾ ਦੇਣ ਤੋਂ ਬਾਅਦ ਉਹ ਵਾਪਸ ਚਲੀ ਗਈ ਪਰ ਦੇਰ ਸ਼ਾਮ ਉਸ ਨੂੰ ਪੁਲਸ ਮੁਲਾਜ਼ਮਾਂ ਦਾ ਫੋਨ ਆਇਆ ਕਿ ਉਸ ਦੇ ਭਤੀਜੇ ਦੀ ਤਬੀਅਤ ਅਚਾਨਕ ਵਿਗੜ ਗਈ ਹੈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਮਨਮੋਹਨ ਸਿੰਘ ਦੀ ਪੁਲਸ ਵੱਲੋਂ ਕੁੱਟਮਾਰ ਕਰਨ ਨਾਲ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਅਤੇ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸੜਕ ਵਿਚਾਲੇ ਪੁਲ਼ ਥੱਲੇ ਫੱਸ ਗਿਆ ਹਵਾਈ ਜਹਾਜ਼, ਸੈਲਫ਼ੀਆਂ ਲੈਣ ਲਈ ਭੀੜ ਨੇ ਪਾਇਆ ਘੇਰਾ, ਵੇਖੋ ਵੀਡੀਓ

ਕੀ ਕਹਿਣਾ ਡੀ.ਐੱਸ.ਪੀ. ਸਿਟੀ ਦਾ

ਦੂਜੇ ਪਾਸੇ ਡੀ.ਐੱਸ.ਪੀ. ਸਿਟੀ-2 ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ਨੂੰ ਕੈਂਟ ਪੁਲਸ ਨੇ ਵੀਰਵਾਰ ਨੂੰ ਚਾਰ ਸਾਲ ਪੁਰਾਣੇ ਕੇਸ ’ਚ ਗ੍ਰਿਫ਼ਤਾਰ ਕੀਤਾ ਸੀ। ਜਿਸ ਦੀ ਵੀਰਵਾਰ ਸ਼ਾਮ ਨੂੰ ਅਚਾਨਕ ਤਬੀਅਤ ਵਿਗੜ ਗਈ ਅਤੇ ਪੁਲਸ ਟੀਮ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਨਿਆਂਇਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News