ਅਗਲੇ ਹਫ਼ਤੇ ਜਾਣਾ ਸੀ ਵਿਦੇਸ਼, ਪਹਿਲਾਂ ਹੀ ਵਾਪਰ ਗਿਆ ਦਰਦਨਾਕ ਹਾਦਸਾ, ਮੌਤ

Sunday, Jan 01, 2023 - 03:25 AM (IST)

ਅਗਲੇ ਹਫ਼ਤੇ ਜਾਣਾ ਸੀ ਵਿਦੇਸ਼, ਪਹਿਲਾਂ ਹੀ ਵਾਪਰ ਗਿਆ ਦਰਦਨਾਕ ਹਾਦਸਾ, ਮੌਤ

ਲੁਧਿਆਣਾ (ਅਨਿਲ)- ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੇਕੇ ਗਈ ਪਤਨੀ ਨੂੰ ਫ਼ੋਨ ਕਰ ਕੇ ਕਿਹਾ 'ਮੈਂ ਖੁਦਕੁਸ਼ੀ ਕਰ ਰਿਹਾ ਹਾਂ' ਤੇ ਫਾਹੇ ਨਾਲ ਝੂਲ ਗਿਆ ਪਤੀ

ਜਾਣਕਾਰੀ ਅਨੁਸਾਰ ਪੁਲਸ ਨੂੰ ਹਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਗੜ੍ਹੀ ਫਾਜ਼ਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਵੀਰਵਾਰ ਦੀ ਰਾਤ ਕਰੀਬ ਸਾਢੇ 9 ਵਜੇ ਆਪਣੇ ਘਰ ਰਾਹੋਂ ਰੋਡ ਤੋਂ ਮੋਟਰਸਾਈਕਲ ’ਤੇ ਜਾ ਰਿਹਾ ਸੀ ਅਤੇ ਉਸ ਦੇ ਅੱਗੇ-ਅੱਗੇ ਰਿਸ਼ੀ ਪੁੱਤਰ ਹੁਸਨ ਲਾਲ ਵੀ ਮੋਟਰਸਾਈਕਲ ’ਤੇ ਜਾ ਰਿਹਾ ਸੀ ਅਤੇ ਉਸੇ ਸਮੇਂ ਪਿੰਡ ਗੌਂਸਗੜ੍ਹ ਨੇੜੇ ਸਤਿਸੰਗ ਘਰ ਕੋਲ ਇਕ ਟਰੈਕਟਰ-ਟਰਾਲੀ ਚਾਲਕ ਨੇ ਤੇਜ਼ ਰਫਤਾਰ ਨਾਲ ਮੋਟਰਸਾਈਕਲ ਸਵਾਰ ਰਿਸ਼ੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਵੱਲੋਂ ਗੰਭੀਰ ਰੂਪ ’ਚ ਜ਼ਖਮੀ ਹੋਏ ਰਿਸ਼ੀ ਨੂੰ ਇਲਾਜ ਲਈ ਚੁੱਕ ਕੇ ਸੀ. ਐੱਮ. ਸੀ. ਹਸਪਤਾਲ ਲਿਜਾਇਆ ਗਿਆ, ਜਿਥੇ ਹਸਪਤਾਲ ਪੁੱਜ ਕੇ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਕਾਦੀਆਂ ਜੰਗਲ ’ਚੋਂ ਮਿਲਿਆ ਇਕ ਮਹੀਨਾ ਪੁਰਾਣਾ ਕੰਕਾਲ, 250 ਫੁੱਟ ਦੂਰੋਂ ਲੱਭੀ ਖੋਪੜੀ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਰਿਸ਼ੀ ਪਿੰਡ ਖਵਾਜਕੇ ’ਚ ਇਕ ਫੈਕਟਰੀ ਵਿਚ ਕੰਮ ਕਰਦਾ ਸੀ, ਜਿਸ ਨੇ ਅਗਲੇ ਹਫਤੇ ਵਿਦੇਸ਼ ਜਾਣਾ ਸੀ। ਵੀਰਵਾਰ ਦੀ ਰਾਤ ਨੂੰ ਵੀ ਦੋਵੇਂ ਆਪਣੇ ਕੰਮ ਤੋਂ ਛੁੱਟੀ ਕਰ ਕੇ ਵਾਪਸ ਘਰ ਜਾ ਰਹੇ ਸਨ ਅਤੇ ਰਸਤੇ ’ਚ ਹਾਦਸਾ ਹੋ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News