ਪਰਿਵਾਰ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਤ ''ਚ ਹੋਈ ਮੌਤ

Thursday, Jul 25, 2024 - 03:37 PM (IST)

ਪਰਿਵਾਰ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਤ ''ਚ ਹੋਈ ਮੌਤ

ਲੁਧਿਆਣਾ (ਰਾਜ)- ਕਰਮਸਰ ਕਾਲੋਨੀ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ | ਮ੍ਰਿਤਕ ਦਾ ਨਾਂ ਹਰਸ਼ ਕੁਮਾਰ (22) ਹੈ। ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਹਰਸ਼ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਰੰਗਾਈ ਦਾ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਬੀਮਾਰ ਸੀ। ਉਸ ਦਾ ਇਲਾਜ ਚੱਲ ਰਿਹਾ ਸੀ ਪਰ ਉਸ ਨੂੰ ਕੋਈ ਫਰਕ ਨਹੀਂ ਪੈ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਜਲੰਧਰ 'ਚ ਸੱਦ ਲਈ High Level ਮੀਟਿੰਗ, ਕੁਝ ਹੀ ਦੇਰ 'ਚ ਹੋਵੇਗੀ ਸ਼ੁਰੂ

ਮੰਗਲਵਾਰ ਸ਼ਾਮ ਨੂੰ ਉਹ ਆਪਣੇ ਪਰਿਵਾਰ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ ਪਰ ਰਸਤੇ ’ਚ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਡਿੱਗ ਪਿਆ। ਉਸ ਨੂੰ ਸੜਕ ’ਤੇ ਪਿਆ ਦੇਖ ਕੇ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News