ਘਰੋਂ ਦੋਸਤਾਂ ਨਾਲ ਗਿਆ ਜਵਾਨ ਪੁੱਤ ਨਹੀਂ ਪਰਤਿਆ ਘਰ! ਪਿਓ ਨੂੰ ਆਏ ਫ਼ੋਨ ਨਾਲ ਪੈਰਾਂ ਹੇਠੋਂ ਖਿਸਕੀ ਜ਼ਮੀਨ
Saturday, Jul 20, 2024 - 03:43 PM (IST)
ਬਰਨਾਲਾ (ਸੰਗਰੂਰ): ਬਰਨਾਲਾ ਦੀ ਅਨਾਜ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਰੋਮੀ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ, ਜਦਕਿ ਮ੍ਰਿਤਕ ਦੇ ਪਿਤਾ ਨੇ ਇਕ ਹੋਰ ਨੌਜਵਾਨ 'ਤੇ ਨਸ਼ੇ ਦੀ ਡੋਜ਼ ਦੇ ਕੇ ਉਸ ਦੇ ਪੁੱਤ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ।
ਇਹ ਖ਼ਬਰ ਵੀ ਪੜ੍ਹੋ - ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦੇ ਕਤਲਕਾਂਡ ਦੀ ਗੁੱਥੀ ਸੁਲਝੀ, ਪੁਲਸ ਨੇ 24 ਘੰਟਿਆਂ 'ਚ ਕਾਬੂ ਕੀਤੇ ਮੁਲਜ਼ਮ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸ਼ੰਭੂ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਨੇ ਦੱਸਿਆ ਕਿ ਸੰਦੀਪ ਕੁਮਾਰ ਨਾਂ ਦਾ ਇਕ ਨੌਜਵਾਨ ਉਨ੍ਹਾਂ ਦੇ ਪੁੱਤ ਨੂੰ ਲੈ ਗਿਆ ਸੀ ਤੇ ਉਹ ਬੀਤੇ ਦਿਨ ਤੋਂ ਲਾਪਤਾ ਸੀ। ਅੱਜ ਉਨ੍ਹਾਂ ਨੂੰ ਫੋਨ 'ਤੇ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਲਾਸ਼ ਬਰਨਾਲਾ ਸ਼ਹਿਰ ਦੀ ਦਾਣਾ ਮੰਡੀ ਦੀਆਂ ਝਾੜੀਆਂ 'ਚ ਪਈ ਹੈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਪੁਲਸ ਨੂੰ ਉਕਤ ਨੌਜਵਾਨ ਸੰਦੀਪ ਕੁਮਾਰ 'ਤੇ ਦੋਸ਼ ਲਗਾਇਆ ਇਸ ਨੌਜਵਾਨ ਨੇ ਨਸ਼ੇ ਦੀ ਲਤ ਸ਼ੁਰੂ ਕਰ ਦਿੱਤੀ ਸੀ ਅਤੇ ਬੀਤੇ ਦਿਨ ਜਦੋਂ ਉਸ ਦੀ ਲਾਸ਼ ਮਿਲੀ ਤਾਂ ਉਕਤ ਨੌਜਵਾਨ ਉਥੇ ਮੌਜੂਦ ਨਹੀਂ ਸੀ। ਉਸ ਨੇ ਨੌਜਵਾਨ ਸੰਦੀਪ ਕੁਮਾਰ 'ਤੇ ਦੋਸ਼ ਲਗਾਇਆ ਕਿ ਇਹ ਨੌਜਵਾਨ ਇਲਾਕੇ ਦੇ ਨੌਜਵਾਨਾਂ ਨੂੰ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਨ ਲਈ ਆਪਣੇ ਨਾਲ ਲੈ ਜਾਂਦਾ ਹੈ ਅਤੇ ਸ਼ਾਮ ਨੂੰ ਇਨ੍ਹਾਂ ਸਾਰੇ ਨੌਜਵਾਨਾਂ ਤੋਂ ਮਜ਼ਦੂਰੀ ਦੇ ਪੈਸੇ ਲੈ ਕੇ ਉਨ੍ਹਾਂ ਨੂੰ ਚਿੱਟਾ ਦੇ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਵੱਲੋਂ ਇਲਾਕੇ ਅਤੇ ਸ਼ਹਿਰ ਦੇ ਹੋਰ ਨੌਜਵਾਨ ਦੀ ਦਲਦਲ 'ਚ ਧੱਕਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪੁੱਤਰ ਦੀ ਮੌਤ ਦਾ ਇਨਸਾਫ਼ ਦਿੱਤਾ ਜਾਵੇ ਅਤੇ ਨਸ਼ਾ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ ਸਕੂਲ ਬੱਸ ਦੇ ਡਰਾਈਵਰ ਦੀ ਨਿਕਲੀ ਜਾਨ, 2 ਬੱਚੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਮੁਖੀ ਸੌਦਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰਨਾਲਾ ਸ਼ਹਿਰ ਦੀ ਅਨਾਜ ਮੰਡੀ 'ਚ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲਸ ਟੀਮ ਨੇ ਉੱਚ ਅਧਿਕਾਰੀਆਂ ਦੀ ਹਾਜ਼ਰੀ 'ਚ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਰਖਵਾਇਆ। ਥਾਣਾ ਮੁਖੀ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8