ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ

Wednesday, Nov 30, 2022 - 04:16 PM (IST)

ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ

ਜਲੰਧਰ (ਗੁਲਸ਼ਨ, ਸੁਰਿੰਦਰ)- ਜਲੰਧਰ ਦੇ ਮਸ਼ਹੂਰ ਭਗਵਤੀ ਟਿੰਬਰ ਟ੍ਰੇਡਰਸ ਅਤੇ ਭਵਾਨੀ ਟ੍ਰੇਡਰਸ ਦੇ ਬੇਟੇ ਦੇ ਗੀਤਾਂਸ਼ ਦੀ ਡੇਂਗੂ ਨਾਲ ਮੌਤ ਹੋ ਗਈ। ਗੀਤਾਂਸ਼ ਰਾਜੀਵ ਪ੍ਰਭਾਕਰ ਦਾ ਇਕਲੌਤਾ ਪੁੱਤ ਸੀ ਅਤੇ ਦੋ ਦਿਨ ਬਾਅਦ ਹੀ ਗੀਤਾਂਸ਼ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ। ਗੀਤਾਂਸ਼ ਦੇ ਦੋਸਤਾਂ ਨੇ ਦੱਸਿਆ ਕਿ ਅਚਾਨਕ ਉਸ ਦੀ ਸਿਹਤ ਵਿਗੜੀ ਅਤੇ ਹੌਲੀ-ਹੌਲੀ ਉਸ ਦੀ ਹਾਲਤ ਹੋਰ ਖ਼ਰਾਬ ਹੋਣ ਲੱਗੀ। ਇਸ ਦੇ ਬਾਅਦ ਜਲੰਧਰ ਦੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਸੀ। ਇਥੇ ਗੀਤਾਂਸ਼ ਦੇ ਮਲਟੀਪਲ ਆਰਗਨ ਖ਼ਰਾਬ ਹੋ ਗਏ ਸਨ, ਇਸ ਦੇ ਚਲਦਿਆਂ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਭਿਆਨਕ ਅੰਜਾਮ ਤੱਕ ਪੁੱਜੀ 6 ਸਾਲ ਪਹਿਲਾਂ ਕਰਵਾਈ 'ਲਵ ਮੈਰਿਜ', ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਜਵਾਨ ਪੁੱਤ ਦੀ ਮੌਤ ਦੇ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੋਸਤਾਂ ਨੇ ਦੱਸਿਆ ਕਿ ਗੀਤਾਂਸ਼ ਬਹੁਤ ਵਧੀਆ ਇਨਸਾਨ ਸੀ ਅਤੇ ਮਿਲਣਸਾਰ ਸੀ। ਉਸ  ਨੂੰ ਅਚਾਨਕ ਹੀ ਬੀਮਾਰੀ ਨੇ ਜਕੜ ਲਿਆ। ਇਸ ਦੇ ਬਾਅਦ ਉਹ ਠੀਕ ਹੀ ਨਹੀਂ ਹੋ ਸਕਿਆ। ਪਰਿਵਾਰ ਨੇ ਉਸ ਨੂੰ ਬਚਾਉਣ ਦੀ ਬੇਹੱਕ ਕੋਸ਼ਿਸ਼ ਕੀਤੀ ਅਤੇ ਪੈਸੇ ਦੀ ਵੀ ਪਰਵਾਹ ਤੱਕ ਨਹੀਂ ਕੀਤੀ ਪਰ ਭਗਵਾਨ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਗੀਤਾਂਸ਼ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ :  ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ ਨੇ ਅਖ਼ੀਰ ਗਲ ਲਾ ਲਈ ਮੌਤ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

 


author

shivani attri

Content Editor

Related News