ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ

Saturday, Oct 07, 2023 - 05:09 PM (IST)

ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ

ਜਲੰਧਰ (ਸੋਨੂੰ)- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿਖੇ ਜਲੰਧਰ ਦੇ ਸੋਢਲ ਵਿਖੇ ਸ਼ਿਵ ਨਗਰ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰਾਹੁਲ ਹਾਂਡਾ ਦੱਸਿਆ ਜਾ ਰਿਹਾ ਹੈ। ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ 'ਚ ਮਾਤਮ ਛਾ ਗਿਆ ਅਤੇ ਦੋਵੇਂ ਮਾਤਾ-ਪਿਤਾ ਬੇਸੁੱਧ ਹੋ ਗਏ।

ਇਹ ਵੀ ਪੜ੍ਹੋ: ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਫਰਜ਼ੀ ਏਜੰਟਾਂ ਤੋਂ ਬਚਾਉਣ ਲਈ ਕੈਨੇਡਾ ਸਰਕਾਰ ਨੇ ਚੁੱਕਿਆ ਅਹਿਮ ਕਦਮ

PunjabKesari

ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਰਾਹੁਲ 
ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਰਾਹੁਲ ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਸਟਡੀ ਵੀਜ਼ੇ 'ਤੇ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਕੈਨੇਡਾ ਵਿਚ ਪੜ੍ਹਾਈ ਕਰਕੇ ਅਤੇ ਸੈਟਲ ਹੋ ਕੇ ਪਰਿਵਾਰ ਨੂੰ ਸੰਭਾਲੇਗਾ ਪਰ ਕਿਸ ਨੇ ਸੋਚਿਆ ਸੀ ਕਿ ਜਿਸ ਪੁੱਤ ਨੂੰ ਖ਼ੁਸ਼ੀ ਨਾਲ ਕੈਨੇਡਾ ਭੇਜ ਰਹੇ ਹਨ ਉਥੋਂ ਅਜਿਹੀ ਖ਼ਬਰ ਸੁਣਨ ਨੂੰ ਮਿਲੇਗੀ। ਬੇਟੇ ਦੀ ਮੌਤ ਦੀ ਖ਼ਬਰ ਸੁਣਦੇ ਹੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਰਾਹੁਲ ਆਪਣੇ ਤਿੰਨ ਦੋਸਤਾਂ ਦੇ ਨਾਲ ਕਾਰ ਵਿਚ ਕਿਸੇ ਨੂੰ ਲੈਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਕਾਰ ਕਿਸੇ ਵਾਹਨ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੇ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪੁਲਸ ਨੇ ਚਾਰਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਰਾਹੁਲ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। 
ਇਹ ਵੀ ਪੜ੍ਹੋ: ਰੂਹ ਕੰਬਾਊ ਹਾਦਸਾ: ਆਪਣੇ ਹੀ ਟਰੱਕ ਹੇਠਾਂ ਆਇਆ ਚਾਲਕ, ਟਾਇਰ 'ਚ ਫਸਣ ਕਾਰਨ ਹੋਈ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News