Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ

Sunday, Jul 12, 2026 - 03:14 PM (IST)

Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ

ਮੋਗਾ- ਮੋਗਾ ਦੇ ਕੋਟ ਈਸੇ ਖਾਂ ਨਜ਼ਦੀਕੀ ਪਿੰਡ ਜਨੇਰ 'ਚ ਸ਼ਨੀਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੇ ਢਾਈ ਸਾਲ ਦੇ ਮਾਸੂਮ ਫਤਿਹ ਸਿੰਘ ਦੀ ਕ੍ਰਿਕਟ ਬੈਟ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਨੇਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦਾ ਢਾਈ ਸਾਲਾ ਪੁੱਤਰ ਫਤਿਹ ਸਿੰਘ ਘਰ ਦੇ ਬਾਹਰ ਖੁੱਲ੍ਹੇ ਮੈਦਾਨ 'ਚ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ। ਇਸ ਦੌਰਾਨ ਗੁਆਂਢ 'ਚ ਰਹਿਣ ਵਾਲੇ 10 ਸਾਲਾ ਬੱਚੇ ਦਾ ਕ੍ਰਿਕਟ ਬੈਟ ਅਚਾਨਕ ਫਤਿਹ ਸਿੰਘ ਦੇ ਪੇਟ 'ਚ ਜਾ ਲੱਗਾ। ਸੱਟ ਲੱਗਦੇ ਹੀ ਮਾਸੂਮ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ।

ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਪਹੁੰਚੇ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਬੱਚੇ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਸਿਵਲ ਹਸਪਤਾਲ ਪਹੁੰਚ ਗਈ। ਮਾਸੂਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ। ਥਾਣਾ ਕੋਟ ਈਸੇ ਖਾਂ ਦੀ ਐੱਸ. ਐੱਚ. ਓ. ਸੁਨੀਤਾ ਰਾਣੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News