ਖੇਤ ''ਚ ਰੋਟਾਵੇਟਰ ਦੀ ਲਪੇਟ ''ਚ ਆਉਣ ਕਾਰਨ 14 ਵਰ੍ਹਿਆਂ ਦੇ ਲੜਕੇ ਦੀ ਮੌਤ
Thursday, Mar 12, 2026 - 07:45 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਤ) : ਪਿੰਡ ਰਾਂਦੀਆਂ ਵਿੱਚ ਦੇਰ ਸ਼ਾਮ ਖੇਤ ਵਿੱਚ ਵਾਪਰੇ ਦਰਦਨਾਕ ਹਾਦਸੇ ਕਾਰਨ ਰੋਟਾਵੇਟਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ 14 ਸਾਲਾਂ ਦੇ ਲੜਕੇ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਲੜਕੇ ਦੀ ਪਛਾਣ ਬਲਰਾਜ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਰਾਂਦੀਆਂ ਦੇ ਰੂਪ ਵਿੱਚ ਹੋਈ ਹੈ। ਹਾਦਸੇ ਤੋਂ ਬਾਅਦ ਲੜਕੇ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਪ੍ਰੰਤੂ ਉਸਦੀ ਮੌਤ ਹੋ ਚੁੱਕੀ ਸੀ। ਬਲਰਾਜ ਰੋਟਾਵੇਟਰ ਦੀ ਲਪੇਟ ਵਿੱਚ ਕਿਹੜੇ ਹਾਲਾਤਾਂ ਵਿੱਚ ਆਇਆ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
