ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

09/16/2023 4:49:58 PM

ਜਲੰਧਰ (ਸੁਨੀਲ)- ਪੰਜਾਬ ਸਰਕਾਰ ਜਿੱਥੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ, ਉਥੇ ਨਸ਼ਾ ਸਮੱਗਲਰ ਬੇਖ਼ੌਫ਼ ਹੋ ਕੇ ਨਸ਼ੇ ਦੀ ਸਪਲਾਈ ਕਰ ਰਹੇ ਹਨ। ਹੁਣ ਨਸ਼ੇ ਦੀ ਓਵਰਡੋਜ ਨੇ ਇਕ ਨੌਜਵਾਨ ਦੀ ਜਾਨ ਲੈ ਲਈ ਹੈ। ਸੰਜੇ ਸ਼ਰਮਾ ਨਿਵਾਸੀ ਬਾਬਾ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਭਾਵਕ ਸ਼ਰਮਾ (20) ਨਸ਼ੇ ਦਾ ਆਦੀ ਸੀ, ਜਿਸ ਨਾਲ ਇਲਾਜ ਦੇ ਲਈ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਕਰਵਾਇਆ ਗਿਆ ਸੀ ਪਰ ਕੁਝ ਦਿਨ ਪਹਿਲਾਂ ਉਹ ਨਸ਼ਾ ਛੁਡਾਊ ਕੇਂਦਰ ਤੋਂ ਘਰ ਵਾਪਸ ਆਇਆ ਤਾਂ ਉਸ ਨੂੰ ਨਸ਼ਾ ਸਮੱਗਲਰਾਂ ਦੇ ਫੋਨ ਆਉਣ ਲੱਗੇ, ਜਿਸ ਕਾਰਨ ਉਹ ਫਿਰ ਨਸ਼ੇ ਦੀ ਦਲਦਲ ’ਚ ਫਸ ਗਿਆ।

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਘਰ ’ਚ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਦੋਸਤਾਂ ਦੇ ਕੋਲ ਜਾ ਰਿਹਾ ਹੈ ਪਰ ਜਦੋਂ ਦੇਰ ਰਾਤ ਤੱਕ ਉਹ ਘਰ ਨਹੀਂ ਆਇਆ ਤਾਂ ਉਸ ਦੇ ਮੋਬਾਇਲ ’ਤੇ ਕਈ ਵਾਰ ਕਾਲ ਕੀਤੀ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਕੁਝ ਸਮੇਂ ਦੇ ਬਾਅਦ ਜਦੋਂ ਉਨ੍ਹਾਂ ਨੇ ਦੋਬਾਰਾ ਫੋਨ ਕੀਤਾ ਤਾਂ ਕਿਸੇ ਰਾਹਗੀਰ ਨੇ ਉਸ ਦਾ ਫੋਨ ਉਠਾਇਆ ਅਤੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੇਹੋਸ਼ੀ ਦੀ ਹਾਲਤ ’ਚ ਕਾਲੀਆ ਕਾਲੋਨੀ ਦੇ ਨੇੜੇ ਡਿੱਗਾ ਪਿਆ ਹੈ।

ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ

ਸੰਜੇ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਣੇ ਮੌਕੇ ’ਤੇ ਪਹੁੰਚਿਆ ਤਾਂ ਭਾਵਕ ਉਥੇ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ। ਇਸ ’ਤੇ ਉਸ ਨੂੰ ਬਾਬਾ ਦੀਪ ਸਿੰਘ ਨਗਰ ’ਚ ਆਪਣੇ ਘਰ ਲੈ ਗਏ। ਘਰ ਪਹੁੰਚਦੇ ਹੀ ਉਸ ਦੀ ਹਾਲਤ ਜ਼ਿਆਦਾ ਨਾਜ਼ੁਕ ਹੋ ਗਈ। ਇਸ ’ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਭਾਵਕ ਸ਼ਰਮਾ ਦੀ ਮੌਤ ਦੀ ਸੂਚਨਾ ਥਾਣਾ ਡਿਵੀਜ਼ਨ ਨੰ. 1 ਨੂੰ ਦਿੱਤੀ ਗਈ ਅਤੇ ਮੌਕੇ ’ਤੇ ਏ. ਐੱਸ. ਆਈ. ਸਤਵਿੰਦਰ ਸਿੰਘ ਪੁਲਸ ਪਾਰਟੀ ਸਣੇ ਪਹੁੰਚੇ। ਪੁਲਸ ਨੇ ਮ੍ਰਿਤਕ ਭਾਵਕ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਗਿਆ।

ਮ੍ਰਿਤਕ ਪਰਿਵਾਰ ਨੇ ਮੈਂਬਰਾਂ ਨੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਪੁਲਸ ਤੁਰੰਤ ਫੜੇ ਅਤੇ ਸਲਾਖਾਂ ਦੇ ਪਿੱਛੇ ਕਰੇ। ਥਾਣਾ ਡਿਵੀਜ਼ਨ ਨੰ. 1 ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਕੁਝ ਸਮੇਂ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਵੀ ਨਸ਼ੇ ਵਾਲੀ ਚੀਜ਼ ਨਹੀਂ ਮਿਲੀ। ਫਿਲਹਾਲ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਪਤਾ ਚੱਲ ਸਕੇਗਾ ਕਿ ਮ੍ਰਿਤਕ ਦੀ ਮੌਤ ਦੀ ਅਸਲੀ ਵਜ੍ਹਾ ਕੀ ਹੈ।

ਇਹ ਵੀ ਪੜ੍ਹੋ-ਪਟਿਆਲਾ ਪੁਲਸ ਦੀ ਗ੍ਰਿਫ਼ਤ 'ਚ ਭਾਰਤੀ ਫ਼ੌਜ ਦਾ ਜਵਾਨ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri