ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ

Monday, Jul 20, 2026 - 03:53 PM (IST)

ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ

ਫਿਲੌਰ (ਭਾਖੜੀ)-ਫਿਲੌਰ ਦੇ ਨਜ਼ਦੀਕੀ ਪਿੰਡ ਮਓ ਸਾਹਿਬ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਵਿੰਦਰ ਕੁਮਾਰ ਉਰਫ਼ ਹੈਰੀ ਪੁੱਤਰ ਸਵ. ਹੁਸਨ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਅੱਜ ਸਵੇਰੇ ਕਰੀਬ 7 ਵਜੇ ਪਿੰਡ ਦੇ ਸਕੂਲ ਦੀ ਗਰਾਊਂਡ ਵਿੱਚੋਂ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

PunjabKesari

ਜਾਣਕਾਰੀ ਦਿੰਦੇ ਮ੍ਰਿਤਕ ਦੀ ਭੈਣ ਪੂਜਾ ਨੇ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਫੋਨ ਕਰਕੇ ਘਰੋਂ ਬੁਲਾਇਆ ਸੀ। ਉਹ ਉਨ੍ਹਾਂ ਵਿਅਕਤੀਆਂ ਦੇ ਨਾਲ ਚਲਾ ਗਿਆ ਪਰ ਬਾਅਦ 'ਚ ਉਹ ਵਾਪਸ ਨਹੀਂ ਮੁੜਿਆ ਅਤੇ ਸਵੇਰੇ ਉਸ ਦੀ ਮ੍ਰਿਤਕ ਦੇਹ ਸਕੂਲ ਦੇ ਮੈਦਾਨ 'ਚੋਂ ਮਿਲੀ। ਲੋਕਾਂ ਮੁਤਾਬਕ ਜਦੋਂ ਉਸ ਦੀ ਲਾਸ਼ ਮਿਲੀ ਤਾਂ ਉਸ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ, ਜੋ ਨਸ਼ੇ ਦੀ ਓਵਰਡੋਜ਼ ਵੱਲ ਇਸ਼ਾਰਾ ਕਰਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬ-ਇੰਸਪੈਕਟਰ ਦਿਲਬਾਗ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਸ਼ੱਕੀ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News