ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ ''ਚ ਹੋਈ ਮੌਤ

10/26/2023 6:46:32 PM

ਮੁਕੇਰੀਆਂ (ਵਰਿੰਦਰ ਪੰਡਿਤ)- ਕੁਰੇਸ਼ੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਰੋਜ਼ੀ-ਰੋਟੀ ਦੀ ਭਾਲ ਵਿਚ ਗਏ ਮੁਕੇਰੀਆਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪੰਕਜ ਚੌਧਰੀ (26) ਪੁੱਤਰ ਤਰਸੇਮ ਲਾਲ ਵਜੋਂ ਹੋਈ ਹੈ, ਜੋਕਿ ਮੁਕੇਰੀਆਂ ਦੇ ਪਿੰਡ ਟੋਟੇ ਦਾ ਰਹਿਣ ਵਾਲਾ ਸੀ। 

ਪੰਕਜ ਚਾਰ ਭੈਣਾਂ ਦਾ ਇਕਲੋਤਾ ਭਰਾ ਸੀ। ਘਰ ਦੇ ਹਾਲਾਤ ਠੀਕ ਨਾ ਹੋਣ ਕਰਕੇ ਮਾਪਿਆਂ ਨੇ ਕਰਜ਼ਾ ਚੁੱਕ ਕੇ ਕਰੀਬ 2 ਮਹੀਨੇ ਪਹਿਲਾਂ ਕੁਰੇਸ਼ੀਆ ਭੇਜਿਆ ਸੀ। ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਹੈ। 

ਇਹ ਵੀ ਪੜ੍ਹੋ:  ਪ੍ਰੇਮੀ ਨਾਲ ਘੁੰਮ ਰਹੀ ਸੀ ਪਤਨੀ, ਪਤੀ ਨੇ ਵੇਖ ਰੋਕਿਆ ਤਾਂ ਕਰ ਦਿੱਤਾ ਕਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News