ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਕੈਨੇਡਾ ''ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

Thursday, Jul 24, 2025 - 11:37 AM (IST)

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਕੈਨੇਡਾ ''ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਇਥੋਂ ਦੇ ਨੇੜਲੇ ਪਿੰਡ ਨਿੱਕੂਵਾਲ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ ਵਿਖੇ ਬਤੌਰ ਟਰਾਲਾ ਡਰਾਈਵਰ ਕੰਮ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਪੰਮਾ (35) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਸ ਨੌਜਵਾਨ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ।

ਇਹ ਵੀ ਪੜ੍ਹੋ: Punjab: ਭਰਤੀ ਹੋਣ ਵਾਲਿਆਂ ਲਈ ਚੰਗੀ ਖ਼ਬਰ, 24 ਅਗਸਤ ਤੋਂ 6 ਸਤੰਬਰ ਤੱਕ ਹੋਵੇਗੀ...

ਇਸ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਸਾਬਕਾ ਫ਼ੌਜੀ ਹਨ, ਜਿਨ੍ਹਾਂ ਨੇ ਆਪਣੀ ਸਮੁੱਚੀ ਜਾਇਦਾਦ ਵੇਚ ਕੇ ਉੱਜਵਲ ਭਵਿੱਖ ਲਈ 15 ਸਤੰਬਰ 2024 ਨੂੰ ਵਰਕ ਪਰਮਿਟ ’ਤੇ ਕੈਨੇਡਾ ਭੇਜਿਆ ਸੀ। ਨੌਜਵਾਨ ਦੀ ਭੈਣ ਅਤੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਵਕੀਲ ਐਡਵੋਕੇਟ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪੰਮਾ ਕੈਨੇਡਾ ਦੇ ਸਰੀ ਦੀ ਕਲੇਰ ਟਰਾਂਸਪੋਰਟ ਵਿਚ ਬਤੌਰ ਟਰਾਲਾ ਡਰਾਈਵਰ ਕੰਮ ਕਰਦਾ ਸੀ। ਉਸ ਨੇ ਦੇਰ ਰਾਤ ਆਪਣੀ ਪਤਨੀ ਅਤੇ ਮਾਪਿਆਂ ਨਾਲ ਲੰਬਾ ਸਮਾਂ ਗੱਲਬਾਤ ਕੀਤੀ ਪਰ ਸਵੇਰ ਵੇਲੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਪੰਮਾ ਨੂੰ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:  ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਸਾਰੀ ਜ਼ਮੀਨ ਜਾਇਦਾਦ ਵੇਚ ਕੇ ਉਨ੍ਹਾਂ ਦੇ ਭਰਾ ਪੰਮਾ ਨੂੰ ਕੈਨੇਡਾ ਭੇਜਿਆ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾ ਪੰਮਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ ਕਿਉਂਕਿ ਉਨ੍ਹਾਂ ਦਾ ਪਰਿਵਾਰ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਵੱਡੀ ਪਰੇਸ਼ਾਨੀ 'ਚ ਘਿਰੇ ਪੰਜਾਬ ਦੇ ਕਿਸਾਨ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News