ਫਗਵਾੜਾ ਦੇ ਸਿਵਲ ਹਸਪਤਾਲ ''ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਹੰਗਾਮਾ ਕਰਦਿਆਂ ਲਾਏ ਗੰਭੀਰ ਦੋਸ਼

Thursday, May 22, 2025 - 12:56 PM (IST)

ਫਗਵਾੜਾ ਦੇ ਸਿਵਲ ਹਸਪਤਾਲ ''ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਹੰਗਾਮਾ ਕਰਦਿਆਂ ਲਾਏ ਗੰਭੀਰ ਦੋਸ਼

ਫਗਵਾੜਾ (ਜਲੋਟਾ)- ਫਗਵਾੜਾ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਪਿਲ ਵਜੋਂ ਹੋਈ ਹੈ।  ਮ੍ਰਿਤਕ ਕਪਿਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ’ਚ ਉਸ ਦੀ ਹੋਈ ਮੌਤ ਅਤੇ ਕੀਤੇ ਗਏ ਇਲਾਜ ਸਬੰਧੀ ਕਈ ਦੋਸ਼ ਲਾਏ ਹਨ। ਇਸੇ ਦੌਰਾਨ ਹਸਪਤਾਲ ਦੇ ਐਮਰਜੈਂਸੀ ਰੂਮ ’ਚ ਵਿਵਾਦ ਹੋਰ ਗਰਮਾ ਗਿਆ ਅਤੇ ਅਚਾਨਕ ਹਿੰਸਕ ਭੀੜ ਨੇ ਹਸਪਤਾਲ ਦੀ ਸਰਕਾਰੀ ਜਾਇਦਾਦ ’ਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਤਣਾਅਪੂਰਨ ਸਥਿਤੀ ਨੂੰ ਵੇਖਦੇ ਹੋਏ ਸਰਕਾਰੀ ਡਾਕਟਰਾਂ ਵੱਲੋਂ ਫਗਵਾੜਾ ਪੁਲਸ ਅਤੇ ਹਸਪਤਾਲ ਦੇ ਸੀਨੀਅਰ ਡਾਕਟਰਾਂ ਸਮੇਤ ਐੱਸ. ਐੱਮ. ਓ. ਨੂੰ ਇਸ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: Punjab: ਬਿਜਲੀ ਚੋਰੀ ਕਰਨ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਕਰ ਰਿਹਾ ਪਾਵਰਕਾਮ

PunjabKesari

ਇਸ ਸਬੰਧੀ ਗੱਲਬਾਤ ਕਰਦਿਆਂ ਇਕ ਸਰਕਾਰੀ ਡਾਕਟਰ ਨੇ ਦੱਸਿਆ ਕਿ ਵਿਵਾਦ ਦੌਰਾਨ ਭੀੜ ਨੇ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਸਟਾਫ਼ ਨਾਲ ਵੀ ਬਦਸਲੂਕੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਜ਼ੇਰੇ ਇਲਾਜ ਨੌਜਵਾਨ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ। ਉਸ ਨੂੰ ਪਹਿਲਾਂ ਵੀ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਸ ਨੂੰ ਅਗੇਤੇ ਇਲਾਜ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਪਰ 19 ਮਈ ਨੂੰ ਉਸ ਦੇ ਪਰਿਵਾਰ ਦੇ ਮੈਂਬਰ ਮੁਡ਼ ਉਸ ਨੂੰ ਦੋਬਾਰਾ ਇਲਾਜ ਲਈ ਸਰਕਾਰੀ ਹਸਪਤਾਲ ਲੈ ਆਏ ਸਨ। ਉਦੋਂ ਵੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੀ ਬਣੀ ਹੋਈ ਬੇਹਦ ਨਾਜ਼ੁਕ ਹਾਲਤ ਬਾਰੇ ਸੂਚਿਤ ਕੀਤਾ ਗਿਆ ਸੀ। ਇਸ ਦੌਰਾਨ ਹੁਣ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਇਹ ਭਾਰੀ ਹੰਗਾਮਾ ਹੋਈਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਜਾਂ ਅਣਗਿਹਲੀ ਨਹੀਂ ਹੋਈ ਹੈ। ਜੋ ਦੋਸ਼ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਏ ਜਾ ਰਹੇ ਹਨ, ਉਹ ਗਲਤ ਅਤੇ ਝੂਠੇ ਹਨ। ਇਸ ਦੌਰਾਨ ਮਿਲੀ ਹੋਰ ਜਾਣਕਾਰੀ ਮੁਤਾਬਕ ਹਸਪਤਾਲ ’ਚ ਹੋਏ ਹੰਗਾਮੇ ਅਤੇ ਭੀੜ ਵੱਲੋਂ ਕੀਤੀ ਗਈ ਭੰਨਤੋੜ ਬਾਰੇ ਪੁਲਸ ਥਾਣਾ ਸਿਟੀ ਫਗਵਾੜਾ ਨੂੰ ਲਿਖਤੀ ਸ਼ਿਕਾਇਤ ਦੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਦੇ ਖ਼ਿਲਾਫ਼ ਕੋਈ ਪੁਲਸ ਕੇਸ (ਐੱਫ਼. ਆਈ. ਆਰ) ਦਰਜ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News