ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ ''ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Wednesday, Jul 15, 2026 - 07:00 PM (IST)
ਗੁਰੂ ਕਾ ਬਾਗ (ਭੱਟੀ)-ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ (ਤਹਿਸੀਲ ਅਜਨਾਲਾ, ਜ਼ਿਲਾ ਅੰਮ੍ਰਿਤਸਰ) ਵਿਖੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਪੁੱਤਰ ਨਰਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਅੱਜ ਸਵੇਰੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ: ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
ਪਰਿਵਾਰ ਵੱਲੋਂ ਉਸ ਦਾ ਇਲਾਜ ਵੀ ਕਰਵਾਇਆ ਗਿਆ ਸੀ ਅਤੇ ਕਈ ਵਾਰ ਨਸ਼ੇ ਤੋਂ ਰੋਕਿਆ ਗਿਆ ਪਰ ਉਹ ਨਾ ਹਟਿਆ। ਮ੍ਰਿਤਕ ਗੁਰਜੰਟ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਇਲਾਕੇ ’ਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਹੋਰ ਕੀਮਤੀ ਜਾਨਾਂ ਬਚ ਸਕਣ।
ਇਹ ਵੀ ਪੜ੍ਹੋ: ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
