ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
Monday, Jul 27, 2026 - 06:33 PM (IST)
ਹੁਸ਼ਿਆਰਪੁਰ (ਰਾਕੇਸ਼)-ਥਾਣਾ ਬੁੱਲ੍ਹੋਵਾਲ ਪੁਲਸ ਨੇ ਮੌਤ ਦੇ ਇਕ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਬਲਵੀਰ ਪੁੱਤਰ ਮਿਲਖੀ ਰਾਮ (ਨਿਵਾਸੀ ਪਿੰਡ ਬੂਬਾਂ, ਥਾਣਾ ਬੁੱਲ੍ਹੋਵਾਲ) ਨੇ ਦੱਸਿਆ ਕਿ ਉਸ ਦਾ ਸਾਲਾ ਲਵਪ੍ਰੀਤ ਮਸੀਹ 21 ਜੁਲਾਈ ਨੂੰ ਸ਼ਾਮ 6.30 ਵਜੇ ਆਪਣੀ ਸਕੂਟੀ 'ਤੇ ਸਵਾਰ ਹੋ ਕੇ ਘਰੋਂ ਸਾਮਾਨ ਲੈਣ ਲਈ ਭੋਗਪੁਰ ਜਾਣ ਦਾ ਕਹਿ ਕੇ ਗਿਆ ਸੀ। ਸ਼ਾਮ ਤੱਕ ਜਦੋਂ ਉਹ ਵਾਪਸ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਆਪਣੇ ਪੱਧਰ 'ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਕੋਈ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਇਸ ਦੀ ਸੂਚਨਾ ਥਾਣੇ ’ਚ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
23 ਜੁਲਾਈ ਨੂੰ ਉਸ ਨੂੰ ਪਤਾ ਲੱਗਾ ਕਿ ਕਿਸੇ ਵਿਅਕਤੀ ਦੀ ਮ੍ਰਿਤਕ ਦੇਹ ਪਿੰਡ ਕਾਲੂਬਾਹਰ ਦੇ ਕੱਚੇ ਰਸਤੇ ਖੇਤ ਦੀ ਵੱਟ 'ਤੇ ਪਈ ਹੈ। ਮੌਕੇ ’ਤੇ ਪਹੁੰਚ ਕੇ ਵੇਖਿਆ ਤਾਂ ਉਹ ਲਾਸ਼ ਉਸ ਦੇ ਸਾਲੇ ਲਵਪ੍ਰੀਤ ਦੀ ਸੀ, ਜਿਸ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੀ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ। ਉਸ ਸਮੇਂ ਉਨ੍ਹਾਂ ਨੂੰ ਕਿਸੇ 'ਤੇ ਕੋਈ ਸ਼ੱਕ ਨਹੀਂ ਸੀ, ਜਿਸ 'ਤੇ ਉਨ੍ਹਾਂ ਨੇ ਪੁਲਸ ਕਾਰਵਾਈ ਕਰਵਾ ਕੇ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ। ਹੁਣ ਉਨ੍ਹਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਪਤਾ ਲੱਗਾ ਹੈ ਕਿ 21 ਜੁਲਾਈ ਨੂੰ ਉਸ ਦੇ ਸਾਲੇ ਨੂੰ ਸਾਹਿਲ ਪੁੱਤਰ ਗੁਰਨਾਮ ਸਿੰਘ (ਨਿਵਾਸੀ ਬੂਬਾਂ) ਨੇ ਅਜੇ ਕੁਮਾਰ ਤੋਂ ਨਸ਼ਾ ਖ਼ਰੀਦ ਕੇ ਨਸ਼ੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦਾ ਮੋਬਾਇਲ ਅਤੇ ਸਕੂਟਰੀ ਵੀ ਨਹੀਂ ਮਿਲੇ। ਹੁਣ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਸਾਲੇ ਲਵਪ੍ਰੀਤ ਦੀ ਮੌਤ ਸਾਹਿਲ ਵੱਲੋਂ ਅਜੇ ਪੁੱਤਰ ਜਸਵਿੰਦਰ ਤੋਂ ਖ਼ਰੀਦੇ ਗਏ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਪੁਲਸ ਨੇ ਨਾਮਜ਼ਦ ਮੁਲਜ਼ਮ ਸਾਹਿਲ ਅਤੇ ਅਜੇ ਖ਼ਿਲਾਫ਼ ਮਾਮਲਾ ਦਰਜ ਕਰਕੇ ਸਾਹਿਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
