ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

Wednesday, Apr 01, 2026 - 03:08 PM (IST)

ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

ਸੁਲਤਾਨਪੁਰ ਲੋਧੀ (ਧੀਰ, ਸੋਢੀ)-ਸੁਲਤਾਨਪੁਰ ਲੋਧੀ ਦੇ ਨੇੜੇ ਸਥਿਤ ਪਿੰਡ ਸੁਲਤਾਨਪੁਰ ਦਿਹਾਤੀ ਵਿਚ ਇਕ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਤੋਂ ਬਾਅਦ ਪੂਰੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਸਾਬੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਸਾਬੀ ਨੇ ਦੱਸਿਆ ਕਿ ਉਸ ਦੇ ਪੁੱਤਰ ਅਮਿਤ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਅਚਾਨਕ 3 ਦਿਨ ਪਹਿਲਾਂ ਵਿਗੜ ਗਈ ਸੀ।

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚਾਇਆ, ਉਸ ਦੀ ਹਾਲਤ ਗੰਭੀਰ ਹੋਣ ਕਾਰਨ, ਡਾਕਟਰਾਂ ਨੇ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਉੱਥੋਂ ਡਾਕਟਰਾਂ ਨੇ ਬਾਅਦ ਵਿਚ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਮੰਗਲਵਾਰ ਆਖਰੀ ਸਾਹ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ: Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...

ਇਸ ਦੌਰਾਨ ਨੌਜਵਾਨ ਦੀ ਅਚਾਨਕ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ ਕਿਉਂਕਿ ਮੌਤ ਦੇ ਅਸਲ ਕਾਰਨ ਦੀ ਅਜੇ ਤੱਕ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ, ਜਿਸ ਨਾਲ ਮਾਮਲਾ ਸ਼ੱਕ ਦੇ ਘੇਰੇ ਵਿਚ ਹੈ। ਸੂਚਨਾ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਪੁਲਸ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੀ।

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਹਰ ਪਹਿਲੂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ। ਫਿਲਹਾਲ ਪੁਲਸ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਾਂਚ ਵਿਚ ਸਰਗਰਮੀ ਨਾਲ ਜੁਟੀ ਹੋਈ ਹੈ।

ਇਹ ਵੀ ਪੜ੍ਹੋ:ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News