ਦੋਸਤ ਨਾਲ ਘਰੋਂ ਗਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਨਹਿਰ ਕੰਢੇ ਮਿਲੀ ਲਾਸ਼
Saturday, Oct 31, 2026 - 05:09 PM (IST)
ਅਬੋਹਰ (ਸੁਨੀਲ)- ਅਬੋਹਰ ਦੇ ਨੇੜਲੇ ਪਿੰਡ ਧਰਮਪੁਰਾ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਸਰੀਰ ਅਤੇ ਚਿਹਰੇ ’ਤੇ ਸੱਟਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਕੁੱਟ-ਕੁੱਟ ਕੇ ਮਾਰਿਆ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
ਜਾਣਕਾਰੀ ਮੁਤਾਬਕ ਮ੍ਰਿਤਕ ਸਾਹਿਲ ਪੁੱਤਰ ਗੁਰਭਗਵਾਨ ਦੇ ਦਾਦਾ ਬਲਕਰਨ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਸਾਹਿਲ ਦੇ ਇਕ ਦੋਸਤ ਨੇ ਉਸ ਨੂੰ ਘਰੋਂ ਬੁਲਾਇਆ ਸੀ ਅਤੇ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਬਾਅਦ 'ਚ ਉਸੇ ਨੌਜਵਾਨ ਨੇ ਪਰਿਵਾਰ ਨੂੰ ਦੱਸਿਆ ਕਿ ਸਾਹਿਲ ਦੀ ਲਾਸ਼ ਨਹਿਰ ਦੇ ਕੰਢੇ ਪਈ ਹੈ। ਸੂਚਨਾ ਮਿਲਣ ’ਤੇ ਪਰਿਵਾਰ ਮੌਕੇ ’ਤੇ ਪਹੁੰਚਿਆ ਅਤੇ ਸਾਹਿਲ ਦੀ ਲਾਸ਼ ਨਹਿਰ ਦੇ ਕੰਢੇ ਖੇਤਾਂ 'ਚ ਪਈ ਮਿਲੀ।

ਇਹ ਵੀ ਪੜ੍ਹੋ: ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਰਾਹ 'ਚ ਮੌਤ ਨੇ ਪਾ ਲਿਆ ਘੇਰਾ
ਪਰਿਵਾਰ ਮੁਤਾਬਕ ਉਸ ਦੇ ਚਿਹਰੇ ਅਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਸਾਹਿਲ ਨੂੰ ਉਸ ਦੇ ਘਰੋਂ ਬੁਲਾ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਮੌਤ ਦਾ ਕਾਰਨ ਪਤਾ ਲਗਾਇਆ ਜਾਵੇਗਾ ਅਤੇ ਉਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਹਸਪਤਾਲ 'ਚ ਪਹੁੰਚ ਗਏ ਅਤੇ ਇਨਸਾਫ਼ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ! ਚੱਲ ਪਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
