ਜਲੰਧਰ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ ''ਤੇ ਲੱਗੇ ਗੰਭੀਰ ਦੋਸ਼

Wednesday, Apr 01, 2026 - 03:59 PM (IST)

ਜਲੰਧਰ ''ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ ''ਤੇ ਲੱਗੇ ਗੰਭੀਰ ਦੋਸ਼

ਜਲੰਧਰ (ਸੋਨੂੰ)- ਸ਼ਹਿਰ ਦੇ ਸੰਤੋਖ ਪੁਰਾ ਇਲਾਕੇ ਵਿੱਚ ਇਕ 22 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਵਜੋਂ ਹੋਈ ਹੈ, ਜੋ ਪਹਿਲਾਂ ਵਾਈ-ਫਾਈ ਦਾ ਕੰਮ ਕਰਦਾ ਸੀ ਪਰ ਹਾਲ ਹੀ 'ਚ ਉਸ ਨੇ ਕੰਮ ਛੱਡ ਦਿੱਤਾ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਕਰਨ ਇਕ ਲੜਕੀ ਨਾਲ ਰਿਲੇਸ਼ਨਸ਼ਿਪ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਕਰਨ ਨੇ ਲੜਕੀ ਤੋਂ 60 ਹਜ਼ਾਰ ਰੁਪਏ ਲਏ ਸਨ, ਜਿਸ ਵਿੱਚੋਂ ਉਸ ਨੇ 18 ਹਜ਼ਾਰ ਇਕ ਵਾਰ ਅਤੇ 17 ਹਜ਼ਾਰ ਰੁਪਏ ਇਕ ਵਾਰ (ਕੁੱਲ੍ਹ 35,000) ਵਾਪਸ ਕਰ ਦਿੱਤੇ ਸਨ। ਘਟਨਾ ਵਾਲੀ ਰਾਤ ਉਸ ਨੇ ਬਾਕੀ ਰਹਿੰਦੇ 20 ਹਜ਼ਾਰ ਰੁਪਏ ਵਾਪਸ ਕਰਨੇ ਸਨ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

PunjabKesari

ਪਰਿਵਾਰ ਵੱਲੋਂ ਲਾਏ ਗਏ ਦੋਸ਼ 
ਕਰਨ ਦੀ ਭੈਣ ਅਤੇ ਭੂਆ ਨੇ ਦੋਸ਼ ਲਾਇਆ ਹੈ ਕਿ ਤਿਲਕ ਨਗਰ ਦੇ ਰਹਿਣ ਵਾਲੇ ਲੜਕੀ ਦੇ ਭਰਾ ਗਗਨ ਅਤੇ ਉਸਦੇ ਪਰਿਵਾਰ ਵਾਲੇ ਪੈਸਿਆਂ ਨੂੰ ਲੈ ਕੇ ਕਰਨ ਨੂੰ ਲਗਾਤਾਰ ਪਰੇਸ਼ਾਨ ਕਰ ਰਹੇ ਸਨ। ਕਰਨ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ ਅਤੇ ਉਹ 7 ਭੈਣ-ਭਰਾਵਾਂ ਵਿੱਚੋਂ ਇਕ ਸੀ। ਪਰਿਵਾਰ ਦਾ ਕਹਿਣਾ ਹੈ ਕਿ ਖ਼ੁਦਕੁਸ਼ੀ ਤੋਂ ਪਹਿਲਾਂ ਕਰਨ ਦੇ ਫੋਨ ਵਿੱਚ ਆਖਰੀ ਨੰਬਰ ਵੀ ਲੜਕੀ ਵਾਲਿਆਂ ਦੇ ਹੀ ਸਨ। ਜਦੋਂ ਪਰਿਵਾਰ ਨੇ ਲੜਕੀ ਵਾਲਿਆਂ ਨੂੰ ਕਰਨ ਦੀ ਮੌਤ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...

ਪੁਲਸ ਕਾਰਵਾਈ ਅਤੇ ਪ੍ਰਦਰਸ਼ਨ ਦੀ ਚਿਤਾਵਨੀ 
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ 8 ਦੇ ਪੁਲਸ ਅਧਿਕਾਰੀ ਅਨਿਲ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰ ਨੇ ਥਾਣਾ 5 ਦੇ ਪੁਲਸ ਮੁਲਾਜ਼ਮਾਂ 'ਤੇ ਵੀ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੜਕੀ ਦੇ ਪਰਿਵਾਰ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਲਗਾ ਕੇ ਪ੍ਰਦਰਸ਼ਨ ਕਰਨਗੇ। 

ਇਹ ਵੀ ਪੜ੍ਹੋ:ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News