ਫਗਵਾੜਾ ਵਿਖੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ! ਕਮਰੇ ''ਚੋਂ ਇਸ ਹਾਲ ''ਚ ਮਿਲੀ ਜਵਾਨ ਪੁੱਤ ਦੀ ਲਾਸ਼

Monday, Jan 19, 2026 - 06:06 PM (IST)

ਫਗਵਾੜਾ ਵਿਖੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ! ਕਮਰੇ ''ਚੋਂ ਇਸ ਹਾਲ ''ਚ ਮਿਲੀ ਜਵਾਨ ਪੁੱਤ ਦੀ ਲਾਸ਼

ਫਗਵਾੜਾ (ਸੋਨੂੰ)- ਫਗਵਾੜਾ ਨੇੜੇ ਨਸੀਰਾਬਾਦ ਪਿੰਡ ਵਿਚ ਉਸ ਸਮੇਂ ਸੋਗ ਦਾ ਮਾਹੌਲ ਬਣ ਗਿਆ ਜਦੋਂ ਇਕ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਪੁੱਤਰ ਬਲਰਾਮ ਵਾਸੀ ਨਸੀਰਾਬਾਦ ਵਜੋਂ ਹੋਈ ਹੈ।  ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਕਰਨ ਬੀਤੀ ਰਾਤ ਸ਼ਰਾਬ ਪੀ ਕੇ ਘਰ ਆਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਆਪਣੇ ਕਮਰੇ ਵਿੱਚ ਸੌਣ ਲਈ ਕਿਹਾ ਸੀ ਪਰ ਕਰਨ ਵਾਰ-ਵਾਰ ਬਾਹਰ ਭੱਜ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਕਰਨ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਗੁਰਦੁਆਰਾ ਰਾਜਾ ਸਾਹਿਬ ਆ ਕੇ ਮੁਆਫ਼ੀ ਮੰਗੇ ਮੁੱਖ ਮੰਤਰੀ ਭਗਵੰਤ ਮਾਨ: ਚਰਨਜੀਤ ਸਿੰਘ ਚੰਨੀ

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਰਾਵਲਪਿੰਡੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਮੇਜਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਹਸਪਤਾਲ ਵਾਪਸ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

PunjabKesari

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News