ਪੰਜਾਬ: ਖ਼ੁਸ਼ੀਆਂ ਮਾਤਮ ''ਚ ਬਦਲੀਆਂ! ਭਰਾ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
Saturday, Apr 25, 2026 - 01:37 PM (IST)
ਨੰਗਲ (ਸੈਣੀ)- ਨੰਗਲ ਹਾਈਡਲ ਨਹਿਰ 'ਚ ਇਕ ਕਾਰ ਦੇ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੁਪਹਿਰ ਵੇਲੇ ਇਕ ਨੌਜਵਾਨ ਨਹਿਰ ਦੇ ਕੰਢੇ 'ਤੇ ਕਾਰ 'ਚ ਜਾ ਰਿਹਾ ਸੀ ਤਾਂ ਪਿੰਡ ਜਾਂਦਲਾ ਨੇੜੇ ਕਾਰ ਬੇਕਾਬੂ ਹੋ ਕੇ ਨੰਗਲ ਹਾਈਡਲ ਨਹਿਰ 'ਚ ਜਾ ਡਿੱਗੀ। ਕਾਰ ਨੂੰ ਨਹਿਰ 'ਚ ਡਿੱਗਦੇ ਵੇਖ ਲੋਕਾਂ ਨੇ ਰੌਲਾ ਪਾਇਆ ਅਤੇ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਅਤੇ ਗੋਤਾਖੋਰਾਂ ਨੂੰ ਦਿੱਤੀ।
ਇਹ ਵੀ ਪੜ੍ਹੋ: Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਘਟਨਾ ਦੀ ਸੂਚਨਾ ਮਿਲਦੇ ਹੀ ਨੰਗਲ ਦੇ ਐੱਸ. ਐੱਚ. ਓ. ਇੰਸਪੈਕਟਰ ਸਿਮਰਨਜੀਤ ਸਿੰਘ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੋਤਾਖੋਰਾਂ ਅਤੇ ਸਥਾਨਕ ਲੋਕਾਂ ਨੇ ਕਾਰ ਨੂੰ ਲੱਭਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ। ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ਾਮ ਕੁਮਾਰ ਪੁੱਤਰ ਸ਼ਿਵ ਕੁਮਾਰ, ਨਿਵਾਸੀ ਗੰਭੀਰਪੁਰ ਵਜੋਂ ਹੋਈ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ ਕੁਮਾਰ ਆਪਣੇ ਤਾਏ ਦੇ ਲੜਕੇ ਦੇ ਵਿਆਹ ਦੇ ਕਾਰਡ ਵੰਡਣ ਲਈ ਘਰੋਂ ਨਿਕਲਿਆ ਸੀ ਕਿ ਜਾਂਦਲਾ ਨੇੜੇ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਚਸ਼ਮਦੀਦਾਂ ਅਨੁਸਾਰ ਨਹਿਰ 'ਚ ਡਿੱਗਣ ਤੋਂ ਬਾਅਦ ਕਾਰ ਕੁਝ ਦੂਰ ਤੱਕ ਪਾਣੀ 'ਤੇ ਤੈਰਦੀ ਰਹੀ ਪਰ ਜਦੋਂ ਤੱਕ ਲੋਕ ਬਚਾਅ ਲਈ ਇਕੱਠੇ ਹੋਏ, ਕਾਰ ਡੂੰਘੇ ਪਾਣੀ ਵਿੱਚ ਡੁੱਬ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
