ਵੱਡੇ ਭਰਾ ਨੂੰ ਬਚਾਉਂਦੇ ਸਮੇਂ ਦਰਿਆ ''ਚ ਡੁੱਬਿਆ ਛੋਟਾ ਭਰਾ, ਹਿਮਾਚਲ ਤੋਂ ਪੰਜਾਬ ਆਏ ਸੀ ਘੁੰਮਣ
Saturday, May 03, 2025 - 12:07 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸਥਾਨਕ ਲੋਹੰਡ ਦਰਿਆ ਵਿਚ ਨਹਾਉਂਦੇ ਸਮੇਂ ਇਕ 17 ਸਾਲਾ ਲੜਕਾ ਪਾਣੀ ਦੇ ਤੇਜ਼ ਬਹਾਅ ਵਿਚ ਰੁੜ ਗਿਆ, ਜਿਸ ਦੀ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਇਸ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਮ ਕੁਮਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਿੰਸ (17 ਸਾਲ) ਨਿਵਾਸੀ ਪਿੰਡ ਚੌਕੀਵਾਲ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ 28 ਅਪ੍ਰੈਲ ਨੂੰ ਆਪਣੇ ਵੱਡੇ ਭਰਾ ਅਤੇ 5-6 ਹੋਰ ਸਾਥੀਆਂ ਸਮੇਤ ਕੀਰਤਪੁਰ ਸਾਹਿਬ ਵੱਲ ਘੁੰਮਣ ਆਇਆ ਹੋਇਆ ਸੀ। ਇਹ ਸਾਰੇ ਨੌਜਵਾਨ ਲੋਹੰਡ ਦਰਿਆ, ਜਿੱਥੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਅਤੇ ਭਾਖੜਾ ਨਹਿਰ ਦਾ ਪਾਣੀ ਇਕੱਠਾ ਹੋ ਕੇ ਸਤਲੁਜ ਦਰਿਆ ਵੱਲ ਜਾਂਦਾ ਹੈ, ਵਿਚ ਨਹਾਉਣ ਲੱਗ ਪਏ।
ਇਹ ਵੀ ਪੜ੍ਹੋ: ਪੰਜਾਬ 'ਚ ASI ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਨਾਮਾ ਅਜਿਹਾ ਕਿ ਸੁਣ ਨਹੀਂ ਹੋਵੇਗਾ ਯਕੀਨ
ਨਹਾਉਂਦੇ ਸਮੇਂ ਪ੍ਰਿੰਸ ਦਾ ਵੱਡਾ ਭਰਾ ਡੂੰਘੇ ਪਾਣੀ ਵਿਚ ਚਲਾ ਗਿਆ ਅਤੇ ਡੁੱਬਣ ਲੱਗਾ ਸੀ। ਉਸ ਨੂੰ ਬਚਾਉਣ ਲਈ ਪ੍ਰਿੰਸ ਵੀ ਡੂੰਘੇ ਪਾਣੀ ਵਿਚ ਚਲਾ ਗਿਆ। ਇਸ ਦੌਰਾਨ ਪ੍ਰਿੰਸ ਦਾ ਵੱਡਾ ਭਰਾ ਕਿਸੇ ਤਰ੍ਹਾਂ ਦਰਿਆ ਦੇ ਡੂੰਘੇ ਪਾਣੀ ਤੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ, ਜਦਕਿ ਪ੍ਰਿੰਸ ਦਰਿਆ ਦੇ ਤੇਜ਼ ਬਹਾਅ ਵਿਚ ਰੁੜ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਪਿਛਲੇ ਦੋ-ਤਿੰਨ ਦਿਨਾਂ ਤੋਂ ਪਰਿਵਾਰਕ ਮੈਂਬਰਾਂ ਅਤੇ ਗੋਤਾਖੋਰ ਕਮਲਪ੍ਰੀਤ ਸੈਣੀ ਦੀ ਮਦਦ ਨਾਲ ਲਾਪਤਾ ਨੌਜਵਾਨ ਪ੍ਰਿੰਸ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ
ਜ਼ਿਕਰਯੋਗ ਹੈ ਕਿ ਇਸ ਥਾਂ ਉੱਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ, ਜਿਨ੍ਹਾਂ ਵਿਚ ਕਰੀਬ ਅੱਧਾ ਦਰਜਨ ਲੋਕ ਆਪਣੀ ਜਾਨ ਗੁਆ ਬੈਠੇ ਹਨ। ਹਰ ਸਾਲ ਵੱਖ-ਵੱਖ ਥਾਵਾਂ ਤੋਂ ਆਉਣ ਵਾਲੇ ਲੋਕ ਇਥੇ ਨਹਾਉਣ ਲੱਗ ਜਾਂਦੇ ਹਨ ਅਤੇ ਪਾਣੀ ਦੀ ਡੂੰਘਾਈ ਅਤੇ ਰਫ਼ਤਾਰ ਬਾਰੇ ਜਾਣਕਾਰੀ ਨਾ ਹੋਣ ਕਰਕੇ ਦਰਿਆ ਦੇ ਤੇਜ਼ ਵਹਾਅ ਵਾਲੇ ਪਾਣੀ ਵਿਚ ਰੁੜ੍ਹ ਜਾਂਦੇ ਹਨ। ਸਥਾਨਕ ਪੁਲਸ ਵੱਲੋਂ ਵੀ ਸਮੇਂ-ਸਮੇਂ ’ਤੇ ਇਥੇ ਆ ਕੇ ਲੋਕਾਂ ਨੂੰ ਦਰਿਆ ਵਿਚ ਨਹਾਉਣ ਤੋਂ ਰੋਕਿਆ ਜਾਂਦਾ ਹੈ ਪਰ ਇਸ ਦੇ ਬਾਵਜੂਦ ਲੋਕ ਆਪਣੀ ਜਾਨ ਖਤਰੇ ਵਿਚ ਪਾ ਕੇ ਇਥੇ ਨਹਾਉਣ ਤੋਂ ਨਹੀਂ ਰੁਕਦੇ।
ਇਹ ਵੀ ਪੜ੍ਹੋ: ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e