ਕਹਿਰ ਓ ਰੱਬਾ ! ਮੀਂਹ ਕਾਰਣ ਖੰਭੇ 'ਚ ਆਇਆ ਕਰੰਟ, 18 ਸਾਲਾ ਮੁੰਡੇ ਦੀ ਦਰਦਨਾਕ ਮੌਤ
Friday, Jan 23, 2026 - 06:09 PM (IST)
ਨਾਭਾ (ਰਾਹੁਲ) : ਨਾਭਾ ਸ਼ਹਿਰ ਦੇ ਕਰਤਾਰਪੁਰਾ ਮੁਹੱਲੇ ਦੇ 18 ਸਾਲਾ ਨੌਜਵਾਨ ਭਵਿਸ਼ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਭਵਿਸ਼ ਘਰ ਤੋਂ ਕੁਝ ਦੂਰੀ 'ਤੇ ਗਿਆ ਸੀ ਅਤੇ ਬਿਜਲੀ ਦੇ ਖੰਭੇ ਨੂੰ ਉਸ ਦਾ ਹੱਥ ਲੱਗ ਗਿਆ ਤੇ ਉਸ ਨੂੰ ਜ਼ੋਰਦਾਰ ਕਰੰਟ ਲੱਗਾ, ਜਿਸ ਤੋਂ ਬਾਅਦ ਉਹ ਪਾਣੀ ਵਿਚ ਡਿੱਗ ਗਿਆ, ਜਦੋਂ ਤੱਕ ਉਸ ਨੂੰ ਸਰਕਾਰੀ ਹਸਪਤਾਲ ਲੈਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਨੌਜਵਾਨ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
ਭਵਿਸ਼ ਨਾਭਾ ਦੀ ਆਈਟੀਆਈ ਵਿਖੇ ਇਲੈਕਟ੍ਰੀਸ਼ਨ ਦਾ ਡਿਪਲੋਮਾ ਕਰਦਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੂੰ ਬਿਲਕੁਲ ਉਮੀਦ ਨਹੀਂ ਸੀ ਕਿ ਬਾਰਿਸ਼ ਭਵਿਸ਼ ਦੀ ਮੌਤ ਬਣ ਕੇ ਆਏਗੀ। ਇਸ ਮੌਕੇ 'ਤੇ ਭਵਿਸ਼ ਦੇ ਭਰਾ ਨੇ ਕਿਹਾ ਕਿ ਉਹ ਘਰ ਤੋਂ ਕੁਝ ਦੂਰੀ 'ਤੇ ਗਿਆ ਸੀ ਅਤੇ ਮੀਂਹ ਦਾ ਪਾਣੀ ਉੱਥੇ ਖੜ੍ਹਾ ਸੀ, ਜਦੋਂ ਉਹ ਖੰਭੇ ਦਾ ਸਹਾਰਾ ਲੈ ਕੇ ਮੁੜਨ ਲੱਗਾ ਤਾਂ ਉਸ ਨੂੰ ਜ਼ੋਰਦਾਰ ਕਰੰਟ ਲੱਗਾ ਤਾਂ ਉਹ ਹੇਠਾਂ ਡਿੱਗ ਗਿਆ ਜਿਸ ਕਰਕੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪਿੰਡ ਮੂਸੇ ਵਾਲਾ ਵਿਚ ਪੈ ਗਿਆ ਭੜਥੂ, ਚੱਲੇ ਤੇਜ਼ਧਾਰ ਹਥਿਆਰ
ਲੋਕਾਂ ਨੇ ਪ੍ਰਗਟਾਇਆ ਰੋਸ਼
ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਜਦੋਂ ਵੀ ਬਾਰਿਸ਼ ਪੈਂਦੀ ਹੈ ਕੋਈ ਨਾ ਕੋਈ ਘਟਨਾ ਵਾਪਰਦੀ ਹੈ ਕਿਉਂਕਿ ਪਹਿਲਾਂ ਵੀ ਕਰੰਟ ਲੱਗਣ ਨਾਲ ਇਕ ਬੱਚੇ ਦੀ ਮੌਤ ਹੋ ਗਈ ਸੀ ਅਤੇ ਹੁਣ ਦੁਬਾਰਾ ਉਸੇ ਤਰ੍ਹਾਂ ਦੀ ਫਿਰ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਸਬਕ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਜਾਰੀ ਹੋਈ ਚਿਤਾਵਨੀ, ਅਗਲੇ 24 ਘੰਟੇ ਅਹਿਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
