ਪਤੰਗ ਉਡਾਉਂਦੇ ਮੁੰਡੇ ਨਾਲ ਵਾਪਰ ਗਿਆ ਦਰਦਨਾਕ ਭਾਣਾ, ਛੱਤ ਤੋਂ ਡਿੱਗਣ ਕਾਰਨ ਹੋ ਗਈ ਮੌਤ
Monday, Dec 09, 2024 - 02:18 AM (IST)
ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਅਧੀਨ ਪੈਂਦੇ ਕੈਲਾਸ਼ ਨਗਰ ਰੋਡ ’ਤੇ ਛੱਤ ਤੋਂ ਡਿੱਗਣ ਕਾਰਨ ਪਤੰਗ ਉਡਾ ਰਹੇ 11 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 3 ਵਜੇ ਪੁਲਸ ਨੂੰ ਸੂਚਨਾ ਮਿਲੀ ਸੀ ਕਿ 11 ਸਾਲਾ ਲੜਕਾ ਨੂੰ ਜ਼ਖਮੀ ਹਾਲਤ ’ਚ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਕੈਲਾਸ਼ ਨਗਰ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕੇਸ਼ (11) ਪੁੱਤਰ ਅਯੁੱਧਿਆ ਪ੍ਰਸਾਦ ਵਾਸੀ ਉੱਤਰ ਪ੍ਰਦੇਸ਼ ਹਾਲ, ਕੈਲਾਸ਼ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਮ੍ਰਿਤਕ ਮੁਕੇਸ਼ ਪਿਛਲੇ ਕਈ ਸਾਲਾਂ ਤੋਂ ਕੈਲਾਸ਼ ਨਗਰ ’ਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਕੇਸ਼ ਆਪਣੇ ਵੱਡੇ ਭਰਾ ਰਾਕੇਸ਼ ਨਾਲ ਛੱਤ ’ਤੇ ਪਤੰਗ ਉਡਾ ਰਿਹਾ ਸੀ ਅਤੇ ਪਤੰਗ ਉਡਾਉਂਦੇ ਸਮੇਂ ਮੁਕੇਸ਼ ਅਚਾਨਕ ਹੇਠਾਂ ਡਿੱਗ ਗਿਆ। ਜ਼ਮੀਨ ’ਤੇ ਡਿੱਗਣ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦੋਸਤਾਂ ਨਾਲ ਲਾਈ ਗਈ ਗੇੜੀ ਬਣ ਗਈ ਮੁੰਡੇ ਦੀ 'Last Ride', ਤੇਜ਼ ਰਫ਼ਤਾਰ ਨੇ ਲੈ ਲਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e