ਬੁਆਏ ਫਰੈਂਡ ਨੇ ਫੋਨ ਨਹੀਂ ਚੁੱਕਿਆ ਤਾਂ 19 ਸਾਲ ਦੀ ਲੜਕੀ ਨੇ ਲਿਆ ਫਾਹ

04/06/2020 1:36:12 AM

ਜਲੰਧਰ, (ਵਰੁਣ)- ਬੁਆਏ ਫਰੈਂਡ ਵਲੋਂ ਫੋਨ ਨਾ ਚੁੱਕਣ 'ਤੇ ਸੈਣੀ ਕਾਲੋਨੀ 'ਚ ਇਕ 19 ਸਾਲ ਦੀ ਲੜਕੀ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ। ਇਸ ਲੜਕੀ ਨੇ ਤਿੰਨ ਮਹੀਨੇ ਪਹਿਲਾਂ ਵੀ ਨਸ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਡਾਕਟਰਾਂ ਨੇ ਉਸ ਨੂੰ ਬਚਾ ਲਿਆ ਸੀ। ਮ੍ਰਿਤਕਾ ਦੀ ਪਛਾਣ ਲਕਸ਼ਮੀ (19) ਵਜੋਂ ਹੋਈ ਹੈ। ਥਾਣਾ ਨੰ. 8 ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 6.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੈਣੀ ਕਾਲੋਨੀ 'ਚ ਇਕ ਮੁਟਿਆਰ ਨੇ ਸੁਸਾਈਡ ਕਰ ਲਿਆ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ 19 ਸਾਲ ਦੀ ਲਕਸ਼ਮੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਾਂਚ 'ਚ ਪੁਲਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਜਾਂਚ ਪਤਾ ਲੱਗਾ ਕਿ ਲੜਕੀ ਯੂ. ਪੀ. 'ਚ ਰਹਿੰਦੇ ਇਕ ਨੌਜਵਾਨ ਨਾਲ ਪ੍ਰੇਮ ਕਰਦੀ ਸੀ ਪਰ ਕੁਝ ਦਿਨਾਂ ਤੋਂ ਉਹ ਦਾ ਫੋਨ ਨਹੀਂ ਚੁੱਕ ਰਿਹਾ ਸੀ, ਜਿਸ ਕਾਰਣ ਲੜਕੀ ਨੇ ਖੁਦਕੁਸ਼ੀ ਕਰ ਲਈ। ਉਕਤ ਪਰਿਵਾਰ ਵੀ ਯੂ. ਪੀ. ਦਾ ਹੀ ਰਹਿਣ ਵਾਲਾ ਹੈ।
ਪੁਲਸ ਦਾ ਕਹਿਣਾ ਹੈ ਕਿ ਤਿੰਨ ਮਹੀਨੇ ਪਹਿਲਾਂ ਵੀ ਲੜਕੀ ਨੇ ਸੁਸਾਈਡ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਦੋਂ ਉਸ ਦਾ ਬਚਾਅ ਹੋ ਗਿਆ ਸੀ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਹੈ।

Bharat Thapa

This news is Content Editor Bharat Thapa