ਅਮਰੀਕਾ 'ਚ ਮੁਕੇਰੀਆਂ ਦੇ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

Saturday, Jan 27, 2024 - 04:09 PM (IST)

ਅਮਰੀਕਾ 'ਚ ਮੁਕੇਰੀਆਂ ਦੇ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਹੁਸ਼ਿਆਰਪੁਰ/ਮੁਕੇਰੀਆਂ (ਵਰਿੰਦਰ ਪੰਡਿਤ)- ਅਮਰੀਕਾ ਤੋਂ ਦੁੱਖ਼ਭਰੀ ਖ਼ਬਰ ਸਾਹਮਣੇ ਆਈ ਹੈ। ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਨਵਾਂ ਭੰਗਾਲਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਟਰੱਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਿਮਰਨ ਪਾਲ ਸਿੰਘ ਸਾਧੂ (28) ਪੁੱਤਰ ਅਵਤਾਰ ਸਿੰਘ ਵਾਸੀ ਨਵਾਂ ਭੰਗਾਲਾ ਰੋਜ਼ੀ-ਰੋਟੀ ਕਮਾਉਣ ਲਈ ਆਪਣੇ 2018 ਵਿੱਚ ਅਮਰੀਕਾ ਗਿਆ ਸੀ।

ਬੀਤੇ ਦਿਨ ਉਹ ਅਮਰੀਕਾ ਦੇ ਸ਼ਹਿਰ ਫਰਿਜ਼ਨੋ ਤੋਂ ਆਪਣਾ ਟਰੱਕ ਲੋਡ ਕਰਕੇ ਐਰੀਜੋਨਾ ਸ਼ਹਿਰ ਵੱਲ ਨੂੰ ਜਾ ਰਿਹਾ ਸੀ। ਬਰਫ਼ ਜ਼ਿਆਦਾ ਹੋਣ ਕਾਰਨ ਉਸ ਦਾ ਟਰੱਕ ਸਲਿਪ ਹੋ ਗਿਆ, ਜਿਸ ਕਾਰਨ ਟਰੱਕ ਹਾਦਸਾ ਵਿੱਚ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਸਾਰ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਪੁੱਤ ਦੀ ਮ੍ਰਿਤਕ ਦੇ ਪੰਜਾਬ ਪਹੁੰਚਾਈ ਜਾਵੇ। 

ਇਹ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ 'ਚ SSF ਦੀ ਸ਼ੁਰੂਆਤ, 144 ਆਧੁਨਿਕ ਵਾਹਨ ਤੇ 5 ਹਜ਼ਾਰ ਮੁਲਾਜ਼ਮ ਰਹਿਣਗੇ ਤਾਇਨਾਤ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News