ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ''ਤੇ ਵੈਣ, ਕੈਨੇਡਾ ''ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
Sunday, Jan 12, 2025 - 06:51 PM (IST)
ਨਵਾਂਸ਼ਹਿਰ- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸੜਕ ਹਾਦਸੇ ਦੌਰਾਨ ਨਵਾਂਸ਼ਹਿਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ (20) ਵਜੋਂ ਹੋਈ ਹੈ, ਜੋਕਿ ਮਜ਼ਾਰਾ ਨੌ ਆਬਾਦ ਦਾ ਰਹਿਣ ਵਾਲਾ ਸੀ। ਹਰਸ਼ਪ੍ਰੀਤ ਸਿੰਘ ਸਿਰਫ਼ ਦੋ ਸਾਲ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਮਿਲੀ ਜਾਣਕਾਰੀ ਮੁਤਾਬਕ ਹਰਸ਼ਪ੍ਰੀਤ ਟੋਰਾਂਟੋ ਤੋਂ ਸਟ੍ਰੀਥ ਰਾਏ ਸਿਟੀ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਨਾਲ ਸੜਕ ਹਾਦਸਾ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਬੇਟੇ ਨੂੰ ਉਨ੍ਹਾਂ ਨੇ ਚਾਵਾਂ ਨਾਲ ਕੈਨੇਡਾ ਪੜ੍ਹਨ ਲਈ ਭੇਜਿਆ ਸੀ, ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e