ਵੱਡੀ ਖ਼ਬਰ: ਪਾਕਿਸਤਾਨ ਦਾ ਬਾਰਡਰ ਟੱਪ ਗਿਆ ਸ਼ਾਹਕੋਟ ਦਾ ਨੌਜਵਾਨ, ਪਾਕਿ ਰੇਂਜਰਾਂ ਨੇ ਤਸਵੀਰ ਕੀਤੀ ਜਾਰੀ
Wednesday, Dec 24, 2025 - 01:38 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਖ਼ਬਰ ਸਾਹਮਣੇ ਆਈ ਹੈ।ਦਰਅਸਲ ਸ਼ਾਹਕੋਟ ਦਾ ਰਹਿਣ ਵਾਲਾ ਪਾਕਿਸਤਾਨ ਦਾ ਬਾਰਡਰ ਟੱਪ ਗਿਆ। ਇਸ ਦੀ ਜਾਣਕਾਰੀ ਪਾਕਿਸਤਾਨ ਰੇਂਜਰਾਂ ਵੱਲੋਂ ਦਿੱਤੀ ਗਈ ਹੈ। ਪਾਕਿਸਤਾਨ ਰੇਂਜਰਾਂ ਨੇ ਦੱਸਿਆ ਕਿ ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਇਕ ਸਰਹੱਦੀ ਪਿੰਡ ਤੋਂ ਇਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਉਸ ਨੂੰ ਗੰਡਾ ਸਿੰਘ ਪੁਲਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਗਿਆ।
ਪਾਕਿਸਤਾਨ ਰੇਂਜਰਾਂ ਨੇ ਹੱਥਕੜੀਆਂ ਵਿੱਚ ਨਜ਼ਰਬੰਦ ਵਿਅਕਤੀ ਦੀ ਇਕ ਤਸਵੀਰ ਵੀ ਜਾਰੀ ਕੀਤੀ ਹੈ। ਅਧਿਕਾਰੀਆਂ ਦੇ ਅਨੁਸਾਰ ਭਾਰਤੀ ਨਾਗਰਿਕ ਕਸੂਰ ਦੇ ਗੰਡਾ ਸਿੰਘ ਪੁਲਸ ਸਟੇਸ਼ਨ ਦੇ ਸਹਿਜੜਾ ਖੇਤਰ ਤੋਂ ਪਾਕਿਸਤਾਨੀ ਸਰਹੱਦ ਵਿੱਚ ਦਾਖ਼ਲ ਹੋਇਆ ਸੀ, ਜਿੱਥੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪਾਕਿ ਰੇਂਜਰਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸ਼ਰਨਦੀਪ ਸਿੰਘ ਵਜੋਂ ਕੀਤੀ ਗਈ ਹੈ, ਜੋਕਿ ਜਲੰਧਰ ਜ਼ਿਲ੍ਹੇ ਦੀ ਸ਼ਾਹਕੋਟ ਤਹਿਸੀਲ ਦਾ ਰਹਿਣ ਵਾਲਾ ਹੈ। ਸ਼ਰਨਦੀਪ ਸਿੰਘ ਨੂੰ ਸਰਹੱਦ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਜ਼ਿਕਰਯੋਗ ਹੈ ਕਿ ਭੋਇਪੁਰ ਪਿੰਡ ਦੇ ਸ਼ਾਹਕੋਟ ਇਲਾਕੇ ਦਾ ਇਕ ਭਾਰਤੀ ਨੌਜਵਾਨ ਇਕ ਮਹੀਨਾ ਪਹਿਲਾਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ ਸੀ। ਪੁਲਸ ਸਟੇਸ਼ਨ 'ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਲਾਪਤਾ ਨੌਜਵਾਨ ਦੀ ਪਛਾਣ ਸ਼ਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖ਼ਲ ਹੋਇਆ ਸੀ। ਕਥਿਤ ਤੌਰ 'ਤੇ ਉਸ ਨੂੰ ਪਾਕਿਸਤਾਨ ਦੇ ਕਸੂਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹੈਰਾਨੀ ਦੀ ਗੱਲ ਹੈ ਕਿ ਬੀ. ਐੱਸ. ਐੱਫ਼. ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਨੌਜਵਾਨ ਨੇ ਸਰਹੱਦ ਕਿਵੇਂ ਪਾਰ ਕੀਤੀ। ਇਸ ਲਈ ਇਹ ਅਜੇ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਕਿਹੜੇ ਹਾਲਾਤ ਵਿੱਚ ਸਰਹੱਦ ਪਾਰ ਕੀਤੀ। ਇਸ ਦੌਰਾਨ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Year Ender 2025: ਪੰਜਾਬ 'ਚ 50 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ! DGP ਗੌਰਵ ਯਾਦਵ ਦੇ ਹੈਰਾਨ ਕਰਦੇ ਖ਼ੁਲਾਸੇ
ਜਾਣਕਾਰੀ ਮੁਤਾਬਕ ਸ਼ਰਨਦੀਪ ਵਿਰੁੱਧ ਪਹਿਲਾਂ ਵੀ ਇਕ ਐੱਫ਼. ਆਈ. ਆਰ. ਦਰਜ ਕੀਤੀ ਜਾ ਚੁੱਕੀ ਹੈ ਅਤੇ ਉਹ ਕੁਝ ਮਹੀਨੇ ਪਹਿਲਾਂ ਕਪੂਰਥਲਾ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ। ਇਸ ਮਾਮਲੇ ਸਬੰਧੀ ਸੰਪਰਕ ਕੀਤੇ ਗਏ ਸੀਨੀਅਰ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਏਜੰਸੀ ਤੋਂ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਨਾਲ ਵੀ ਗੱਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
