ਪ੍ਰੇਮੀ ਜੋੜੇ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਸਾਹਮਣੇ ਆਇਆ ਹੈਰਾਨ ਕਰਦਾ ਸੱਚ
Monday, Dec 14, 2020 - 10:54 PM (IST)
ਜਲੰਧਰ (ਗੁਲਸ਼ਨ)— ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਖੋਜੇਵਾਲ ਸਟੇਸ਼ਨ ਨੇੜੇ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਵਾਲੇ ਮੁੰਡੇ-ਕੁੜੇ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੋਫੀ ਪਿੰਡ ਅਤੇ ਕਿਰਨਦੀਪ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਗਰੀਨ ਵੈਲੀ ਬਸਤੀ ਦਾਨਿਸ਼ਮੰਦਾਂ ਵਜੋਂ ਹੋਈ ਹੈ। ਦੋਵੇਂ ਹੀ ਨਾਬਾਲਗ ਸਨ। ਕਿਰਨਦੀਪ 11ਵੀਂ ਕਲਾਸ ਦੀ ਵਿਦਿਆਰਥਣ ਸਨ ਅਤੇ ਮਨਪ੍ਰੀਤ ਐਲੂਮੀਨੀਅਮ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਚਿਹਰੇ ਦਾ ਰੁੱਖ਼ਾਪਣ ਦੂਰ ਕਰਨ ਲਈ ਲਾਹੇਵੰਦ ਹੁੰਦੀ ਹੈ ਬਾਦਾਮ ਤੇਲ ਦੀ ਕ੍ਰੀਮ, ਜਾਣੋ ਬਣਾਉਣ ਦਾ ਤਰੀਕਾ
ਪਰਿਵਾਰ ਨੇ ਮਿਲਣ ਤੋਂ ਰੋਕਿਆ ਤਾਂ ਘਰੋਂ ਭੱਜ ਚੁੱਕਿਆ ਖ਼ੌਫ਼ਨਾਕ ਕਦਮ
ਜਾਣਕਾਰੀ ਦਿੰਦੇ ਜੀ. ਆਰ. ਪੀ. ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮੁੰਡਾ-ਕੁੜੀ ਇਕ-ਦੂਜੇ ਨਾਲ ਪਿਆਰ ਕਰਦੇ ਸਨ। ਜਦੋਂ ਇਸ ਗੱਲ ਦੀ ਜਾਣਕਾਰੀ ਕਿਰਨਦੀਪ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਉਸ ਨੂੰ ਰੋਕਿਆ। ਇਸ 'ਤੇ ਦੋਵੇਂ 10 ਦਸੰਬਰ ਨੂੰ ਬਿਨਾਂ ਦੱਸੇ ਘਰੋਂ ਭੱਜ ਗਏ। ਕੁੜੀ ਦੇ ਪਰਿਵਾਰ ਵਾਲਿਆਂ ਨੇ ਇਸ ਮਾਮਲੇ 'ਚ ਥਾਣਾ ਨੰਬਰ-5 'ਚ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ ਸੀ। ਦੋ ਦਿਨਾਂ ਬਾਅਦ ਦੋਵਾਂ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਐਤਵਾਰ ਨੂੰ ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਲੈਣ ਤੋਂ ਬਾਅਦ ਧਾਰਾ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਦੋਵਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਲੰਧਰ-ਕਪੂਰਥਲਾ ਰੇਲ ਟਰੈਕ 'ਤੇ ਖੋਜੋਵਾਲ ਨੇੜੇ ਇਕ ਮੁੰਡੇ-ਕੁੜੀ ਵੱਲੋਂ ਟਰੇਨ ਹੇਠਾਂ ਆ ਕੇ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ। ਮੁੰਡੇ-ਕੁੜੀ ਦੀਆਂ ਲਾਸ਼ਾਂ ਵੇਖ ਮੌਕੇ 'ਤੇ ਮੌਜੂਦ ਲੋਕ ਵੀ ਹੈਰਾਨ ਹੋ ਗਏ ਸਨ। ਮੁੰਡੇ ਦੀਆਂ ਲੱਤਾਂ ਧੜ ਨਾਲੋਂ ਵੱਖ ਹੋਈਆਂ ਮਿਲੀਆਂ ਜਦਕਿ ਕੁੜੀ ਦੀ ਲਾਸ਼ ਰੇਲਵੇ ਲਾਈਨ ਤੋਂ ਕੁਝ ਦੂਰੀ 'ਤੇ ਪਈ ਮਿਲੀ ਸੀ।
ਇਹ ਵੀ ਪੜ੍ਹੋ: ਦਸੂਹਾ: ਮੇਨ ਬਾਜ਼ਾਰ 'ਚ ਗਿਫਟ ਸੈਂਟਰ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ (ਤਸਵੀਰਾਂ)
ਇਹ ਵੀ ਪੜ੍ਹੋ: ਦਸੂਹਾ: ਮੇਨ ਬਾਜ਼ਾਰ 'ਚ ਗਿਫਟ ਸੈਂਟਰ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ (ਤਸਵੀਰਾਂ)
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ