ਈਸਟਵੁੱਡ ਵਿਲੇਜ ਗੋਲ਼ੀ ਕਾਂਡ ’ਚ ਸ਼ਾਮਲ ਨੌਜਵਾਨ ਗ੍ਰਿਫ਼ਤਾਰ, ਨਾਜਾਇਜ਼ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ
Sunday, Dec 28, 2025 - 01:19 PM (IST)
ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਬੀਤੇ ਦਿਨੀਂ ਕੌਮੀ ਰਾਜਮਾਰਗ ਨੰਬਰ-1 ’ਤੇ ਮੌਜੂਦ ਪਿੰਡ ਮਹੇੜੂ ਦੇ ਲਾਗੇ ਈਸਟਵੁੱਡ ਵਿਲੇਜ ਵਿਖੇ ਹੋਏ ਗੋਲ਼ੀ ਕਾਂਡ ’ਚ ਸ਼ਾਮਲ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫਗਵਾੜਾ ਵਿਖੇ ਗੱਲਬਾਤ ਕਰਦੇ ਹੋਏ ਐੱਸ. ਪੀ. ਫਗਵਾੜਾ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਕੁਲਦੀਪ ਸਿੰਘ ਵਾਸੀ ਤਲਣ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਜੋਕਿ ਪਹਿਲਾਂ ਈਸਟਵੁੱਡ ਵਿਖੇ ਨੌਕਰੀ ਕਰਦਾ ਸੀ, ਨੂੰ ਨੌਕਰੀਓਂ ਕੱਢ ਦਿੱਤਾ ਗਿਆ ਸੀ। 14 ਅਕਤੂਬਰ ਨੂੰ ਸ਼ਾਮ ਦੇ ਸਮੇਂ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਆਪਣੇ ਸਾਥੀਆਂ ਨਾਲ ਈਸਟਵੁੱਡ ਵਿਲੇਜ ਵਿਖੇ ਆਇਆ, ਜਿਸ ਨੂੰ ਉਥੇ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਸੰਦੀਪ ਕੁਮਾਰ ਪੁੱਤਰ ਸੱਤਪਾਲ ਵਾਸੀ ਹਦੀਆਬਾਦ ਥਾਣਾ ਸਤਨਾਮਪੁਰਾ ਜ਼ਿਲਾ ਕਪੂਰਥਲਾ ਵੱਲੋਂ ਰੋਕਣ ’ਤੇ ਮੁਲਜ਼ਮਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲ਼ੀ ਚਲਾ ਦਿੱਤੀ ਸੀ, ਜੋ ਸੰਦੀਪ ਕੁਮਾਰ ਦੇ ਖੱਬੇ ਪੱਟ ’ਚ ਵੱਜੀ ਸੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਸੀ।
ਇਹ ਵੀ ਪੜ੍ਹੋ: Punjab: ਮਾਈਨਿੰਗ ਮਾਫ਼ੀਆ ਖ਼ਿਲਾਫ਼ ਵੱਡਾ ਐਕਸ਼ਨ! ਢਾਹ ਦਿੱਤਾ ਮਾਫ਼ੀਆ ਦਾ ਕਿਲਾ

ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ਸਬੰਧੀ ਸੁੱਖਾ ਵਾਸੀ ਪਤਾਰਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ। ਇਸ ਮੁਕੱਦਮੇ ’ਚ ਰੋਹਿਤ ਵਰਮਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਪਿੰਡ ਪੂਰਨਪੁਰ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਦਿਹਾਤੀ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋਕਿ ਇਸ ਵਾਰਦਾਤ ਤੋਂ ਬਾਅਦ ਕੁੱਲੂ ਪੁਲਸ ਹਿਮਾਚਲ ਪ੍ਰਦੇਸ਼ ਕੋਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਹੈ। ਇਸ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ’ਚ ਪਿਸਤੌਲ ਸਮੇਤ 4 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ ਹਨ। ਐੱਸ. ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਰੋਹਿਤ ਵਰਮਾ ਖਿਲਾਫ ਇਸ ਤੋਂ ਪਹਿਲਾਂ ਵੀ ਥਾਣਾ ਸਦਰ ਫਗਵਾੜਾ , ਥਾਣਾ ਮੱਖੂ ਜ਼ਿਲਾ ਫਿਰੋਜ਼ਪੁਰ ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਸਮੇਤ ਹਿਮਾਚਲ ਪ੍ਰਦੇਸ਼ ਦੇ ਥਾਣਾ ਮਨਾਲੀ ਜਿਲਾ ਕੁੱਲੂ ਵਿਖੇ ਪੁਲਸ ਕੇਸ ਦਰਜ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
