Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ ''ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ
Monday, Jan 12, 2026 - 07:30 PM (IST)
ਰੂਪਨਗਰ (ਵਿਜੇ ਸ਼ਰਮਾ)-ਨਜ਼ਦੀਕੀ ਪਿੰਡ ਚਲਾਕੀ ਦੇ ਇਕ ਨੌਜਵਾਨ ਵੱਲੋਂ ਮੋਰਿੰਡਾ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਭਾਖੜਾ ਨਹਿਰ ਵਿਚ ਛਾਲ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਵੇਂ ਹੀ ਇਸ ਘਟਨਾ ਦਾ ਪਤਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੂੰ ਲੱਗਾ ਤਾਂ ਉਹ ਤੁਰੰਤ ਪਿੰਡ ਵਾਸੀਆਂ ਅਤੇ ਉਸ ਦੇ ਰਿਸ਼ਤੇਦਾਰਾਂ ਸਮੇਤ ਮੌਕੇ ਵਾਲੀ ਥਾਂ 'ਤੇ ਪਹੁੰਚੇ ਅਤੇ ਘਟਨਾ ਦੀ ਸੂਚਨਾ ਪੁਲਸ ਥਾਣਾ ਸਿਟੀ ਮੋਰਿੰਡਾ ਨੂੰ ਦਿੱਤੀ।
ਏ. ਐੱਸ. ਆਈ. ਅੰਗਰੇਜ਼ ਸਿੰਘ ਅਤੇ ਰਵਿੰਦਰ ਸਿੰਘ ਵੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਇਲਾਕਾ ਸੰਘੋਲ ਦਾ ਹੋਣ ਕਾਰਨ ਸੰਘੋਲ ਪੁਲਸ ਨੂੰ ਸੂਚਿਤ ਕਰ ਦਿੱਤਾ, ਜਿਸ 'ਤੇ ਸੰਘੋਲ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਹਰਮਿੰਦਰ ਸਿੰਘ ਨੇ ਆਪਣੀ ਟੀਮ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਮਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਹਰਤੇਜ ਸਿੰਘ ਵਾਸੀ ਪਿੰਡ ਚਲਾਕੀ ਮੈਕਸ ਹਸਪਤਾਲ ਮੋਹਾਲੀ ਵਿਖੇ ਦਾਖ਼ਲ ਸੀ ਅਤੇ ਉਹ ਆਪਣੀ ਮਾਤਾ ਦਲਜੀਤ ਕੌਰ ਨਾਲ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਦੀ ਗੱਲ ਕਰਕੇ ਆਪਣੀ ਮਾਤਾ ਸਮੇਤ ਮੋਹਾਲੀ ਤੋਂ ਆ ਗਿਆ। ਕਮਲਜੋਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ
ਉਨ੍ਹਾਂ ਦੱਸਿਆ ਕਿ ਉਹ ਧਾਰਮਿਕ ਸਥਾਨ 'ਤੇ ਜਾਣ ਦੀ ਥਾਂ ਕਜੌਲੀ ਨਹਿਰ 'ਤੇ ਪਹੁੰਚ ਗਿਆ ਅਤੇ ਨਹਿਰ ਦੇ ਪੁੱਲ ਤੋਂ ਲਗਭਗ ਇਕ ਕਿਲੋਮੀਟਰ ਅੱਗੇ ਉਸ ਨੇ ਆਪਣੀ ਕਾਰ ਰੋਕ ਲਈ ਅਤੇ ਉਹ ਕਾਰ ਤੋਂ ਬਾਹਰ ਆ ਗਿਆ ਜਦਕਿ ਉਸ ਦੀ ਮਾਤਾ ਕਾਰ ਵਿੱਚ ਹੀ ਬੈਠੀ ਸੀ। ਦਲਜੀਤ ਸਿੰਘ ਚਲਾਕੀ ਅਨੁਸਾਰ ਕਮਲਜੋਤ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਮੌਕੇ 'ਤੇ ਪਹੁੰਚੇ ਰਿਸ਼ਤੇਦਾਰਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ ਪਰ ਦੇਰ ਸ਼ਾਮ ਤੱਕ ਉਸ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ। ਉਧਰ ਸੰਘੋਲ ਪੁਲਸ ਵੱਲੋਂ ਇਸ ਸਬੰਧੀ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਪੁਲਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਵੀ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ DIR ਦੀ ਵੱਡੀ ਸਫ਼ਲਤਾ! 25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
