ਨੌਜਵਾਨ ਨੂੰ ਕੀਤਾ ਅਗਵਾ, ਫੋਨ ਕਰਕੇ ਦਿੱਤੀ ਧਮਕੀ ਤੇ ਮੰਗੇ 15 ਲੱਖ
Tuesday, Sep 10, 2019 - 08:38 AM (IST)
ਜਲੰਧਰ (ਸੋਨੂੰ)— ਜਲੰਧਰ ਦੇ ਬੂਟਾਂ ਪਿੰਡ 'ਚ ਇਕ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੇ ਪਿਤਾ ਧਰਮਿੰਦਰ ਨੇ ਦੱਸਿਆ ਕਿ ਉਸ ਦਾ ਬੇਟਾ ਬੀਤੀ ਸ਼ਾਮ 7 ਵਜੇ ਕਿਤੇ ਬਾਹਰ ਗਿਆ ਸੀ ਪਰ ਘਰ ਮੁੜ ਕੇ ਵਾਪਸ ਨਹੀਂ ਆਇਆ। ਉਨ੍ਹਾਂ ਨੂੰ ਰਾਤ 9.30 ਵਜੇ ਬੇਟੇ ਦੇ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਉਸ ਦੇ ਬੇਟੇ ਨੂੰ ਸਹੀ ਸਲਾਮਤ ਛੱਡਣ ਦੇ ਬਦਲੇ ਮੰਗਲਵਾਰ ਦੁਪਹਿਰ ਤੱਕ 15 ਲੱਖ ਫਿਰੌਤੀ ਦੀ ਮੰਗ ਕੀਤੀ।
ਫਿਰੌਤੀ ਦੀ ਮੰਗ ਕਰਨ ਤੋਂ ਬਾਅਦ ਪਰਿਵਾਰ ਵੱਲੋਂ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ ਗਈ। ਇਸ ਸਬੰਧੀ ਏ. ਸੀ. ਪੀ. ਧਰਮਪਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਪੰਜਾਬ 'ਚ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਬੱਚਿਆਂ ਨੂੰ ਅਗਵਾ ਕਰਨ ਦੀਆਂ ਕਈ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ।