ਸਕੂਲ ਦੇ ਰਾਹ ''ਚ ਰੋਕ ਕੇ ਰੋਜ਼ ਛੇੜਦਾ ਸੀ ਮੁੰਡਾ, ਅੱਕ ਕੇ ਕੁੜੀ ਨੇ ਜੋ ਕੀਤਾ...
Wednesday, Jan 22, 2025 - 12:38 AM (IST)
ਦੋਰਾਹਾ (ਵਿਨਾਇਕ)- ਦੋਰਾਹਾ ਦੇ ਵਾਰਡ ਨੰਬਰ 9 ਜੈਪੁਰਾ ਰੋਡ 'ਤੇ ਸਥਿਤ ਸੁੰਦਰ ਨਗਰ ਕਾਲੋਨੀ ਵਿੱਚ ਰਹਿਣ ਵਾਲੀ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਨੇ ਰੋਜ਼ਾਨਾ ਦੀ ਹੁੰਦੀ ਛੇੜਛਾੜ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਦਿਆਂ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਹ ਜ਼ੇਰੇ ਇਲਾਜ ਹੈ।
ਜਾਣਕਾਰੀ ਅਨੁਸਾਰ ਪੀੜਤਾ ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ 12ਵੀਂ ਜਮਾਤ ਦੀ ਵਿਦਿਆਰਥਣ ਹੈ। ਇਸ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ ਉਸ ਦਾ ਪਿੱਛਾ ਕਰ ਕੇ ਛੇੜਛਾੜ ਕਰਦਾ ਸੀ ਅਤੇ ਉਸ ਨੂੰ ਰਸਤੇ ਵਿੱਚ ਧੱਕੇ ਨਾਲ ਰੋਕ ਕੇ ਗੱਲ ਕਰਨ ਲਈ ਪ੍ਰੇਸ਼ਾਨ ਕਰਦਾ ਸੀ। ਇਸ ਦੌਰਾਨ 16 ਜਨਵਰੀ ਨੂੰ ਜਦੋਂ ਉਹ ਸਕੂਲ ਵੈਨ ਰਾਹੀ ਘਰ ਆਈ ਤਾਂ ਮੁਲਜ਼ਮ ਉਸ ਦਿਨ ਵੀਂ ਉਸ ਨਾਲ ਰਾਸਤੇ ਵਿੱਚ ਛੇੜਛਾੜ ਕਰਨ ਲੱਗਾ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਇਸ ਰੋਜ਼ਾਨਾ ਦੀ ਹੁੰਦੀ ਛੇੜਛਾੜ ਤੋਂ ਤੰਗ ਆ ਕੇ ਉਹ ਬਹੁਤ ਜ਼ਿਆਦਾ ਘਬਰਾ ਗਈ ਅਤੇ ਉਸ ਨੇ ਘਰ ਦੀ ਦੂਜੀ ਮੰਜਿਲ ਦੀ ਛੱਤ ਤੋਂ ਹੇਠਾ ਛਾਲ ਮਾਰ ਦਿੱਤੀ। ਦੋਰਾਹਾ ਪੁਲਸ ਨੇ ਇਸ ਘਟਨਾ ਸਬੰਧੀ ਪੀੜਿਤਾਂ ਦੇ ਬਿਆਨ ‘ਤੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਪਿੰਡ ਗੁਰਦਿੱਤਪੁਰਾ, ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਰੁੱਧ ਧਾਰਾ 75, 78, 79 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e