ਮਾਸੀ ਘਰ ਗਿਆ 10 ਸਾਲਾ ਬੱਚਾ ਲਾਪਤਾ, ਮਾਂ ਦਾ ਰੋ-ਰੋ ਕੇ ਬੁਰਾ ਹਾਲ
Wednesday, Apr 16, 2025 - 03:25 PM (IST)

ਬਰਨਾਲਾ (ਪੁਨੀਤ ਮਾਨ): ਬਰਨਾਲਾ ਵਿਚ ਸ਼ੱਕੀ ਹਾਲਤ ਵਿਚ ਛੋਟੇ ਬੱਚਿਆਂ ਦੇ ਲਾਪਤਾ ਹੋਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਇਕ ਝੁੱਗੀ-ਝੌਂਪੜੀ ਵਿਚ ਰਹਿਣ ਵਾਲੇ ਵਿਅਕਤੀ ਦੇ 2 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਬਰਨਾਲਾ ਪੁਲਸ ਨੇ ਤੁਰੰਤ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਸੀ, ਪਰ ਬੀਤੀ ਰਾਤ ਬਰਨਾਲਾ ਦੇ 22 ਏਕੜ ਵਿਚ ਸਥਿਤ ਝੁੱਗੀ-ਝੌਂਪੜੀ ਵਾਲੇ ਮਕਾਨ ਵਿਚ ਆਪਣੀ ਮਾਸੀ ਕੋਲ ਰਹਿਣ ਆਇਆ 10 ਸਾਲਾ ਦੀਪ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਲਾਪਤਾ ਬੱਚੇ ਦੀ ਮਾਂ ਅਨੀਤਾ ਨੇ ਰੋਂਦਿਆਂ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਆਪਣੇ ਰਿਸ਼ਤੇਦਾਰਾਂ ਕੋਲ ਬਰਨਾਲਾ ਆਈ ਸੀ। ਉਸ ਦਾ 10 ਸਾਲਾ ਬੱਚਾ ਕੱਲ੍ਹ ਬਰਨਾਲਾ ਬੱਸ ਸਟੈਂਡ ਗਿਆ ਸੀ, ਜੋ ਅਜੇ ਤਕ ਘਰ ਨਹੀਂ ਪਰਤਿਆ। ਉਨ੍ਹਾਂ ਨੇ ਕੱਲ੍ਹ ਰਾਤ ਵੀ ਭਾਲ ਕੀਤੀ, ਪਰ ਬੱਚਾ ਨਹੀਂ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਬੱਚਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਹੈ। ਉਨ੍ਹਾਂ ਨੇ ਬਰਨਾਲਾ ਸਿਟੀ-1 ਪੁਲਸ ਸਟੇਸ਼ਨ ਵਿਚ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ, ਜਿਸ ਵਿਚ ਉਸ ਨੇ ਪੁਲਸ ਪ੍ਰਸ਼ਾਸਨ ਅੱਗੇ ਲਾਪਤਾ ਪੁੱਤਰ ਦੀ ਭਾਲ ਕਰਨ ਦੀ ਗੁਹਾਰ ਲਗਾਈ ਹੈ। ਇਸ ਮੌਕੇ ਲਾਪਤਾ ਬੱਚੇ ਦੀ ਮਾਸੀ ਅਤੇ ਉਸ ਦੇ ਨਾਨੇ ਮੀਤਾ ਨਾਥ ਨੇ ਦੱਸਿਆ ਕਿ ਅਨੀਤਾ ਕੁਝ ਦਿਨ ਪਹਿਲਾਂ ਹੀ ਆਪਣੇ ਬੱਚੇ ਨਾਲ ਇੱਥੇ ਆਈ ਸੀ, ਪਰ ਬੱਚਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅੱਗੇ ਬੱਚੇ ਦੀ ਭਾਲ ਕਰਨ ਦੀ ਗੁਹਾਰ ਲਗਾਈ ਹੈ।
ਇਸ ਮਾਮਲੇ ਨੂੰ ਲੈ ਕੇ ਥਾਣਾ ਸਿਟੀ-1 ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲੀ ਸੀ। ਬੱਚੇ ਨੂੰ ਲੱਭਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਤੀ-ਪਤਨੀ ਵਿਚਾਲੇ ਘਰੇਲੂ ਵਿਵਾਦ ਚੱਲ ਰਿਹਾ ਹੈ, ਜੋ 15 ਦਿਨ ਪਹਿਲਾਂ ਮੁੱਲਾਂਪੁਰ ਤੋਂ ਬਰਨਾਲਾ ਪਹੁੰਚੇ ਸਨ। ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8