ਅਫ਼ਸੋਸਜਨਕ ਖ਼ਬਰ:ਵਿਆਹ ਤੋਂ ਇਕ ਹਫ਼ਤਾ ਪਹਿਲਾਂ ਗੋਲ਼ੀਆਂ ਮਾਰ ਕਤਲ ਕੀਤਾ ਨੌਜਵਾਨ

Monday, Jun 08, 2020 - 10:38 AM (IST)

ਅਫ਼ਸੋਸਜਨਕ ਖ਼ਬਰ:ਵਿਆਹ ਤੋਂ ਇਕ ਹਫ਼ਤਾ ਪਹਿਲਾਂ ਗੋਲ਼ੀਆਂ ਮਾਰ ਕਤਲ ਕੀਤਾ ਨੌਜਵਾਨ

ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਕੇਵੜਾ ਹਰੀਪੁਰਾ ਇਲਾਕੇ 'ਚੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਨੂੰ ਉਸ ਦੇ ਘਰ ਦੇ ਬਾਹਰ ਹੀ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਨੌਜਵਾਨ ਅਤੇ ਉਸ ਦੇ ਪਰਿਵਾਰ ਦਾ ਕਸੂਰ ਸਿਰਫ ਇੰਨਾ ਸੀ ਕਿ ਇਨ੍ਹਾਂ ਨੇ ਆਪਣੇ ਇਲਾਕੇ 'ਚ ਨਸ਼ੇ ਦੀ ਵਿਕਰੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ ਅਤੇ ਇਸ ਇਲਾਕੇ 'ਚ ਰਹਿਣ ਵਾਲੀ ਇਕ ਜਨਾਨੀ ਨਾਲ ਇਨ੍ਹਾਂ ਦਾ ਝਗੜਾ ਹੋ ਗਿਆ ਸੀ। ਇਸ ਦੌਰਾਨ ਉਸ ਜਨਾਨੀ ਨੇ ਕੁਝ ਲੋਕਾਂ ਨਾਲ ਮਿਲ ਕੇ ਇਸ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਵਾ ਦਿੱਤੀਆਂ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ ਦੇ ਰੂਪ 'ਚ ਹੋਈ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਇਕ ਹਫ਼ਤੇ ਬਾਅਦ ਵਿਆਹ ਸੀ। 

PunjabKesari

ਘਰ 'ਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਇਸ ਦੌਰਾਨ ਉਸ ਨੂੰ ਬੀਤੀ ਰਾਤ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਕਰੀਬ 15 ਗੋਲੀਆਂ ਘਰ ਦੇ ਬਾਹਰ ਚਲਾਈਆਂ ਗਈਆਂ, ਜਿਸ ਦੇ ਸਬੂਤ ਪਰਿਵਾਰ ਦੇ ਕੋਲ ਹਨ। ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ। ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਨਸ਼ੇ ਦੀ ਵਿਕਰੀ ਦੇ ਕਾਰਨ ਇਹ ਗੁੱਡੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਉਥੇ ਹੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari


author

shivani attri

Content Editor

Related News