ਦੋਸਤ ਬਣੇ ਜਾਨ ਦੇ ਦੁਸ਼ਮਣ, ਭਗਤਾ ਭਾਈ ਵਿਖੇ 2 ਨੌਜਵਾਨਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ

Monday, Aug 02, 2021 - 11:30 AM (IST)

ਦੋਸਤ ਬਣੇ ਜਾਨ ਦੇ ਦੁਸ਼ਮਣ, ਭਗਤਾ ਭਾਈ ਵਿਖੇ 2 ਨੌਜਵਾਨਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ

ਭਗਤਾ ਭਾਈ (ਪਰਵੀਨ)- ਇਥੋਂ ਦੇ ਨੇੜਲੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਦੋ ਨੌਜਵਾਨਾਂ ਵੱਲੋਂ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦਵਿੰਦਰ ਸਿੰਘ (20) ਦੀ ਮਾਤਾ ਕਰਮਜੀਤ ਕੌਰ ਪਤਨੀ ਮੁਖ਼ਤਿਆਰ ਸਿੰਘ ਵਾਸੀ ਰੌਂਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਪਿਛਲੇ ਸਮੇਂ ਆਪਣੇ ਦੋਸਤਾਂ ਸੁਖਚੈਨ ਸਿੰਘ ਵਾਸੀ ਕੋਇਰ ਸਿੰਘ ਵਾਲਾ ਅਤੇ ਲਵਪ੍ਰੀਤ ਸਿੰਘ ਵਾਸੀ ਭੋਡੀਪੁਰਾ ਨਾਲ ਪਿਕਨਿਕ ਮਨਾਉਣ ਲਈ ਟੂਰ ’ਤੇ ਗਿਆ ਸੀ, ਜਿੱਥੇ ਇਨ੍ਹਾਂ ਦਾ ਆਪਸੀ ਝਗੜਾ ਹੋ ਗਿਆ ਸੀ।

ਇਹ ਵੀ ਪੜ੍ਹੋ: ਟੋਕੀਓ ਓਲੰਪਿਕਸ ਦੀਆਂ ਖੇਡਾਂ ਵੇਖ ਸੁਖਬੀਰ ਨੂੰ ਆਏ ਪੁਰਾਣੇ ਦਿਨ ਯਾਦ, ਪੋਸਟ ਪਾ ਕੇ ਖ਼ਿਡਾਰੀਆਂ ਦਾ ਵਧਾਇਆ ਹੌਂਸਲਾ

PunjabKesari

ਇਸੇ ਨੂੰ ਲੈ ਕੇ ਆਪਣੇ ਮਨ ਵਿਚ ਰੰਜਿਸ਼ ਰੱਖਦਿਆਂ ਸੁਖਚੈਨ ਸਿੰਘ ਵਾਸੀ ਕੋਇਰ ਸਿੰਘ ਵਾਲਾ ਅਤੇ ਲਵਪ੍ਰੀਤ ਸਿੰਘ ਵਾਸੀ ਭੋਡੀਪੁਰਾ ਨੇ ਜਦ ਉਹ ਆਪਣੇ ਪੁੱਤਰ ਨਾਲ ਜਾ ਰਹੀ ਸੀ ਤਾਂ ਉਸ ਦੇ ਉੱਪਰ ਲਕੜੀ ਦੇ ਦਸਤੇ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਦੌਰਾਨ ਦਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ’ਚ ਜ਼ਖ਼ਮੀ ਦਵਿੰਦਰ ਸਿੰਘ ਨੂੰ ਬਾਘਾਪੁਰਾਣਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: ਖ਼ੁਦ ਨੂੰ ਕੁਆਰੀ ਦੱਸ ਕੇ ਦੂਜਾ ਵਿਆਹ ਰਚਾ ਕੁੜੀ ਪੁੱਜੀ ਆਸਟ੍ਰੇਲੀਆ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼

ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਜਸਵੀਰ ਸਿੰਘ ਅਤੇ ਥਾਣਾ ਮੁਖੀ ਮਨਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਥਾਣਾ ਮੁਖੀ ਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦਵਿੰਦਰ ਸਿੰਘ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਤਲਾਸ਼ ਆਰੰਭ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਵਿੰਦਰ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ: ਆਨਲਾਈਨ ਸ਼ਾਪਿੰਗ ਕਰਨ ਵਾਲੇ ਹੋ ਜਾਣ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਪੰਜਾਬ ਪੁਲਸ ਦੇ ਇਸ ਮੁਲਾਜ਼ਮ ਵਾਂਗ ਠੱਗੀ ਦੇ ਸ਼ਿਕਾਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News