ਮਾਮਲਾ ਨੌਜਵਾਨ ਦੇ ਕਤਲ ਦਾ, ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਲਾਇਆ ਜਾਮ

Thursday, Dec 12, 2019 - 12:52 PM (IST)

ਮਾਮਲਾ ਨੌਜਵਾਨ ਦੇ ਕਤਲ ਦਾ, ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਲਾਇਆ ਜਾਮ

ਗੜ੍ਹੰਸ਼ਕਰ (ਸ਼ੋਰੀ)— ਗੜ੍ਹਸ਼ੰਕਰ ਵਿਖੇ ਬੀਤੇ ਦਿਨ ਕੀਤੇ ਨੌਜਵਾਨ ਦੇ ਕਤਲ ਨੂੰ ਲੈ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਵਾਲੇ ਸੜਕਾਂ 'ਤੇ ਉਤਰ ਆਏ ਹਨ। ਮ੍ਰਿਤਕ ਲੜਕੇ ਦੇ ਪਰਿਵਾਰ ਵਾਲੇ ਪਿੰਡ ਵਾਸੀਆਂ ਸਮੇਤ ਬੰਗਾ ਚੌਕ ਵਿਖੇ ਬੈਠ ਕੇ ਰੋਡ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਹਸਪਤਾਲ 'ਚੋਂ ਅਜੇ ਤੱਕ ਨੌਜਵਾਨ ਦੀ ਲਾਸ਼ ਨਹੀਂ ਚੁੱਕੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਲਾਸ਼ ਹਸਪਤਾਲ 'ਚੋਂ ਨਹੀਂ ਚੁੱਕਣਗੇ। ਚੰਡੀਗੜ੍ਹ, ਪਠਾਨਕੋਟ ਰੋਡ, ਨਵਾਂਸ਼ਹਿਰ ਤੋਂ ਪਠਾਨਕੋਟ ਵੱਲ ਜਾਂਦੇ ਰੋਡ ਸਮੇਤ ਰਸਤੇ ਬੰਦ ਕਰ ਦਿੱਤੇ ਹਨ। ਪੂਰੀ ਤਰ੍ਹਾਂ ਟ੍ਰੈਫਿਕ ਜਾਮ ਹੋ ਚੁੱਕੀ ਹੈ।

PunjabKesari

ਉਨ੍ਹਾਂ ਕਿਹਾ ਕਿ 12 ਘੰਟੇ ਬੀਤਣ ਦੇ ਬਾਅਦ ਵੀ ਪੁਲਸ ਅਜੇ ਤੱਕ ਮੁਲਜ਼ਮਾਂ ਨੂੰ ਨਹੀਂ ਫੜ ਸਕੀ ਹੈ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਨੇ ਕਿਹਾ ਕਿ ਜੋ ਨੌਜਵਾਨ ਦਾ ਕਤਲ ਕੀਤਾ ਗਿਆ ਹੈ, ਉਹ ਸਾਰੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਫਾਇਰ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਧੋਖਾ ਕਰ ਰਹੀ ਹੈ।

PunjabKesari

ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਮਾਮਲਾ ਦਰਜ ਤਾਂ ਕਰ ਲਿਆ ਹੈ ਪਰ ਅਜੇ ਤੱਕ ਮੁਲਜ਼ਮ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ (ਬੀਤ) 'ਚ ਕੱਲ੍ਹ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੁਲਜ਼ਮਾਂ ਵੱਲੋਂ ਫਾਇਰ ਵੀ ਕੀਤੇ ਗਏ ਸਨ।

PunjabKesari

PunjabKesari

 


author

shivani attri

Content Editor

Related News