ਗੜ੍ਹਸ਼ੰਕਰ ''ਚ ਖ਼ੌਫ਼ਨਾਕ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Thursday, Sep 02, 2021 - 01:49 PM (IST)

ਗੜ੍ਹਸ਼ੰਕਰ ''ਚ ਖ਼ੌਫ਼ਨਾਕ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੜ੍ਹਸ਼ੰਕਰ (ਸ਼ੋਰੀ)- ਇਥੋਂ ਦੇ ਵਾਰਡ ਨੰਬਰ-2 ਵਿੱਚ ਅੱਜ ਸਵੇਰੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਵੱਢ-ਟੁੱਕ ਕਰਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (28) ਪੁੱਤਰ ਚਰਨਜੀਤ ਸਿੰਘ ਅੱਜ ਸਵੇਰੇ ਕਰੀਬ ਸਵਾ ਨੌਂ ਵਜੇ ਉਸ ਦੇ ਘਰ ਅੰਦਰ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਗੜ੍ਹਦੀਵਾਲਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਉਤਾਰਿਆ ਮੌਤ ਦੇ ਘਾਟ

ਗੰਭੀਰ ਰੂਪ ਵਿਚ ਫੱਟੜ ਹੋਏ ਗੁਰਪ੍ਰੀਤ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਚ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਵੇਖਦੇ ਹੋਏ ਉਥੋਂ ਉਸ ਨੂੰ ਹੁਸ਼ਿਆਰਪੁਰ ਲਈ ਰੈਫਰ ਕਰ ਦਿੱਤਾ ਗਿਆ ਅਤੇ ਉਕਤ ਨੌਜਵਾਨ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ: ਸਾਵਧਾਨ! ਨਵੇਂ ਹੱਥਕੰਡੇ ਅਪਣਾ ਕੇ ਲੋਕਾਂ ਨੂੰ ਇੰਝ ਲੁੱਟਣ ’ਚ ਲੱਗਾ ‘ਹਨੀ ਟਰੈਪ ਗਿਰੋਹ’

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News