ਸ਼ਾਹਕੋਟ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

Monday, Jan 03, 2022 - 07:27 PM (IST)

ਸ਼ਾਹਕੋਟ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਸ਼ਾਹਕੋਟ (ਤ੍ਰੇਹਨ, ਅਰਸ਼ਦੀਪ)- ਇਥੋਂ ਦੇ ਪਿੰਡ ਸਲੈਚਾਂ (ਸ਼ਾਹਕੋਟ) ਦੇ ਨਜ਼ਦੀਕ ਅਣਪਛਾਤਿਆਂ ਵੱਲੋਂ ਬੀਤੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਲਾਸ਼ ਖੇਤਾਂ ’ਚੋਂ ਖ਼ੂਨ ਨਾਲ ਲਥਪਥ ਬਰਾਮਦ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹਰਪ੍ਰੀਤ ਸਿੰਘ ਉਰਫ਼ ਹੈਪੀ (28) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆਂ ਆਪਣੇ ਗੁਆਂਢ ’ਚ ਡੀ. ਜੇ. ਪਾਰਟੀ ’ਚ ਗਿਆ ਸੀ ਅਤੇ ਰਾਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕੀਤਾ, ਪਰ ਉਸ ਦਾ ਫੋਨ ਬੰਦ ਆ ਰਿਹਾ ਸੀ। 

ਅੱਜ ਸਵੇਰੇ ਪਿੰਡ ਸਾਰੰਗਵਾਲ ਤੋਂ ਸਲੈਚਾਂ ਨੂੰ ਜਾਂਦੀ ਕੱਚੀ ਸੜਕ ’ਤੇ ਇਕ ਵਿਅਕਤੀ ਨੇ ਸੈਰ ਕਰਦੇ ਸਮੇਂ ਖੇਤਾਂ ’ਚ ਖ਼ੂਨ ਨਾਲ ਲਥਪਥ ਪਏ ਨੌਜਵਾਨ ਨੂੰ ਵੇਖਿਆ, ਜਿਸ ਬਾਰੇ ਉਸ ਨੇ ਜ਼ਮੀਨ ਦੇ ਮਾਲਕ ਨੂੰ ਸੂਚਨਾ ਦਿੱਤੀ। ਜ਼ਮੀਨ ਦੇ ਮਾਲਕ ਨੇ ਮੌਕੇ ’ਤੇ ਆ ਕੇ ਨੌਜਵਾਨ ਦੀ ਮਿਲੀ ਲਾਸ਼ ਬਾਰੇ ਸ਼ਾਹਕੋਟ ਪੁਲਸ ਥਾਣਾ ਵਿਖੇ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸ਼ਾਹਕੋਟ ਜਸਬਿੰਦਰ ਸਿੰਘ ਖਹਿਰਾ ਅਤੇ ਐੱਸ. ਐੱਚ. ਓ. ਸੁਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਭੋਗਪੁਰ ਵਿਖੇ ਸ਼ਰਮਸਾਰ ਕਰਦੀ ਘਟਨਾ, ਨਾਬਾਲਗ ਕੁੜੀ ਨੂੰ ਅਗਵਾ ਕਰਕੇ ਰੋਲੀ ਪੱਤ

ਇਸ ਮੌਕੇ ਸੀ. ਆਈ. ਏ ਸਟਾਫ਼ ਜਲੰਧਰ ਦੇ ਇੰਚਾਰਜ ਅਤੇ ਫਿੰਗਰਪ੍ਰਿੰਟ ਅਤੇ ਡਾਗ ਸਕੁਐਡ ਦੀਆਂ ਮਾਹਿਰ ਟੀਮਾਂ ਵੀ ਮੌਕੇ ’ਤੇ ਜਾਂਚ ਲਈ ਪਹੁੰਚੀਆਂ। ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਗੁਰਪ੍ਰੀਤ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਫਗਵਾੜਾ ’ਚ ਗਰਜੇ ਨਵਜੋਤ ਸਿੱਧੂ, ਕਿਹਾ-ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ’

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News