ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ

Wednesday, Mar 03, 2021 - 06:44 PM (IST)

ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ

ਕਪੂਰਥਲਾ (ਵਿਪਨ, ਓਬਰਾਏ)— ਕਪੂਰਥਲਾ ਥਾਣਾ ਸਿਟੀ ਅਧੀਨ ਆਉਂਦੇ ਪਿੰਡ ਮੰਸੂਰਵਾਲ ਦੋਨਾ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਸੁੰਨਸਾਨ ਖੇਤਰ ’ਚੋਂ 20 ਸਾਲਾ ਨੌਜਵਾਨ ਦੀ ਲਾਸ਼ ਲਹੂ-ਲੁਹਾਨ ਹਾਲਤ ’ਚ ਬਰਾਮਦ ਕੀਤੀ ਗਈ। ਉਕਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ

PunjabKesari

ਮ੍ਰਿਤਕ ਦੀ ਪਛਾਣ ਦੀਪੂ ਸਾਹੂ ਪੁੱਤਰ ਦਿਨੇਸ਼ਵਰ ਸਾਹੂ ਵਾਸੀ ਮੰਗੀ ਕਾਲੋਨੀ ਡੇਰਾ ਜੱਗੂ ਸ਼ਾਹ ਕਪੂਰਥਲਾ ਵਜੋਂ ਹੋਈ। ਸਿਰਫ 20 ਸਾਲ ਦੀ ਉਮਰ ਦਾ ਦੀਪੂ ਸਾਹੂ ਆਰ. ਓ. ਫਿਲਟਰ ਲਗਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਪਿਛਲੇ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਥਾਣਾ ਸਿਟੀ ਦੀ ਪੁਲਸ ਨੇ ਮ੍ਰਿਤਕ ਦੇ ਛੋਟੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤੀ ਹੈ।

 

ਇਹ ਵੀ ਪੜ੍ਹੋ: ਜਲੰਧਰ ’ਚ ਅੱਧਸੜੀ ਮਿਲੀ ਮਜ਼ਦੂਰ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਕੁਕਰਮ ਕਰਕੇ ਦੋਸਤ ਨੇ ਲਾਈ ਸੀ ਅੱਗ

PunjabKesari 

ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਚਨਾ ਪਾ ਕੇ ਥਾਣਾ ਸਿਟੀ ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਪੱਤੜ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਮਿਲੀ ਜਾਣਕਾਰੀ ਮੁਤਾਬਕ ਇਸ ਇਲਾਕੇ ਵਿਚ ਨੇੜੇ ਨਹਿਰ ਦੇ ਕੱਚੇ ਰਸਤੇ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਸਬ ਡਿਵੀਜ਼ਨ ਸੁਰਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

PunjabKesari

PunjabKesari


author

shivani attri

Content Editor

Related News