ਵਿਆਹ ਦਾ ਝਾਂਸਾ ਦੇ ਕੇ 15 ਸਾਲਾ ਬੱਚੀ ਨੂੰ ਘਰੋਂ ਭਜਾ ਕੇ ਲੈ ਗਿਆ ਨੌਜਵਾਨ ਤੇ ਫ਼ਿਰ...
Saturday, Jul 27, 2024 - 03:57 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਚਰਨ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਵਿਕਰਮਜੀਤ ਨਾਂ ਦਾ ਨੌਜਵਾਨ ਉਸ ਦੀ ਦੁਕਾਨ ’ਤੇ ਆਉਂਦਾ-ਜਾਂਦਾ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ - ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ, ਰੱਖਣਗੇ ਇਹ ਮੰਗਾਂ
ਉਸ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਨੇ 15 ਸਾਲਾ ਲੜਕੀ ਨਾਲ ਵਿਆਹ ਕਰਵਾਉਣ ਦੇ ਇਰਾਦੇ ਨਾਲ ਉਸ ਨੂੰ ਘਰੋਂ ਭਜਾ ਕੇ ਕਿਤੇ ਲੈ ਗਿਆ। ਇਸ ਤੋਂ ਬਾਅਦ ਉਹ ਆਪਣੀ ਧੀ ਨੂੰ ਲੱਭ ਕੇ ਵਾਪਸ ਲਿਆਇਆ ਤਾਂ ਲੜਕੀ ਨੇ ਦੱਸਿਆ ਕਿ ਉਕਤ ਨੌਜਵਾਨ ਇਸ ਤੋਂ ਬਾਅਦ ਪੁਲਸ ਨੇ ਵਿਕਰਮਜੀਤ ਪੁੱਤਰ ਮਨੀਸ਼ ਕੁਮਾਰ ਵਾਸੀ ਜਲੰਧਰ ਬਾਈਪਾਸ, ਦਾਣਾ ਮੰਡੀ ਦੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8