2 ਬੱਚਿਆਂ ਦੀ ਮਾਂ ਨਾਲ ਪਿਆਰ ਦੀਆਂ ਪੀਂਘਾਂ ਪਾ ਪਛਤਾਇਆ ਨੌਜਵਾਨ, ਅਖ਼ੀਰ ਉਹ ਕੀਤਾ ਜੋ ਸੋਚਿਆ ਨਾ ਸੀ

Wednesday, Apr 03, 2024 - 11:16 AM (IST)

2 ਬੱਚਿਆਂ ਦੀ ਮਾਂ ਨਾਲ ਪਿਆਰ ਦੀਆਂ ਪੀਂਘਾਂ ਪਾ ਪਛਤਾਇਆ ਨੌਜਵਾਨ, ਅਖ਼ੀਰ ਉਹ ਕੀਤਾ ਜੋ ਸੋਚਿਆ ਨਾ ਸੀ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- 2 ਬੱਚਿਆਂ ਦੀ ਮਾਂ ਤੋਂ ਦੁਖੀ ਹੋ ਕੇ ਇਕ ਨੌਜਵਾਨ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਗੁਰਪਿੰਦਰ ਸਿੰਘ ਦੇ ਪਿਤਾ ਹਰਜੰਤ ਸਿੰਘ ਪੁੱਤਰ ਚੰਨਾ ਸਿੰਘ ਵਾਸੀ ਪਿੰਡ ਭਾਮ ਨੇ ਦੱਸਿਆ ਕਿ ਸਾਡੇ ਲੜਕੇ ਗੁਰਪਿੰਦਰ ਸਿੰਘ ਦੇ 2 ਬੱਚਿਆਂ ਦੀ ਮਾਂ ਸਿਮਰਜੀਤ ਕੌਰ ਪਤਨੀ ਸੁਰਜੀਤ ਸਿੰਘ ਨਾਲ ਸਬੰਧ ਸਨ, ਜੋ ਸਾਡੇ ਲੜਕੇ ’ਤੇ ਵਿਆਹ ਕਰਨ ਲਈ ਦਬਾਅ ਪਾ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ - ਪਟਿਆਲਾ ’ਚ ਮੇਲੇ ਦੌਰਾਨ ਟੁੱਟਿਆ ਚੱਲਦਾ ਝੂਲਾ, ਪੈ ਗਿਆ ਚੀਕ-ਚਿਹਾੜਾ (ਵੀਡੀਓ)

ਉਨ੍ਹਾਂ ਦੱਸਿਆ ਕਿ ਉਕਤ ਔਰਤ ਨੇ ਮੇਰੇ ਲੜਕੇ ਨੂੰ ਘਰ ਬੁਲਾ ਕੇ ਉਸ ਨਾਲ ਵਿਆਹ ਨਾ ਕਰਵਾਉਣ ’ਤੇ ਫੋਟੋਆਂ ਅਤੇ ਵੀਡੀਓ ਵਾਇਰਲ ਕਰ ਕੇ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੋਂ ਦੁਖੀ ਹੋ ਕੇ ਗੁਰਪਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ।

ਇਹ ਖ਼ਬਰ ਵੀ ਪੜ੍ਹੋ - ਮਹਿਲਾ ਕੌਂਸਲਰ 'ਤੇ ਤੜਕਸਾਰ ਹੋਇਆ ਹਮਲਾ, ਮੰਦਰ ਤੋਂ ਪਰਤਦੀ ਨੂੰ ਪੈ ਗਏ ਲੁਟੇਰੇ

ਉਕਤ ਮਾਮਲੇ ਸਬੰਧੀ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਜੰਤ ਸਿੰਘ ਦੇ ਬਿਆਨਾਂ ’ਤੇ ਔਰਤ ਸਿਮਰਜੀਤ ਕੌਰ ਵਿਰੁੱਧ ਕੇਸ ਦਰਜ ਦਿੱਤਾ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News