ਪੰਜਾਬ ''ਚ ਜੰਗ ਦਾ ਮੈਦਾਨ ਬਣਿਆ ਛਿੰਞ ਮੇਲਾ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
Friday, Sep 06, 2024 - 06:42 PM (IST)
ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ)- ਗੜ੍ਹਸ਼ੰਕਰ ਦੇ ਪਿੰਡ ਅਲੀਪੁਰ 'ਚ ਵੀਰਵਾਰ ਦੇਰ ਰਾਤ ਹੋਈ ਦੋ ਧੜਿਆਂ ਦੀ ਲੜਾਈ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਗੜ੍ਹਸ਼ੰਕਰ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪਿੰਡ ਅਲੀਪੁਰ 'ਚ ਵੀਰਵਾਰ ਨੂੰ ਪਿੰਡ ਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛਿੰਞ ਮੇਲਾ ਕਰਵਾਇਆ ਗਿਆ।
ਇਸ ਮੌਕੇ ਦੋ ਧੜਿਆਂ ਦੇ ਨੌਜਵਾਨਾਂ ਨੇ ਆਪਸੀ ਰੰਜਿਸ਼ ਕਾਰਨ ਉਸੇ ਮੈਦਾਨ 'ਚ ਲੜਾਈ ਵਾਸਤੇ ਟਾਈਮ ਰੱਖ ਲਿਆ, ਜਿੱਥੇ ਇਕ ਧੜੇ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਸ਼ਮੀ ਕਪੂਰ ਪੁੱਤਰ ਬਲਵੀਰ ਸਿੰਘ ਵਾਸੀ ਅਲੀਪੁਰ ਥਾਣਾ ਗੜ੍ਹਸ਼ੰਕਰ ਦੀ ਬਾਂਹ 'ਚ ਗੋਲ਼ੀ ਲੱਗੀ, ਜਿਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਆਂਦਾ ਗਿਆ, ਜਿੱਥੋਂ ਉਸ ਨੂੰ ਸਿਵਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਇਸੇ ਧੜੇ ਦੇ ਦੂਜੇ ਨੌਜਵਾਨ ਨਿਤਿਨ ਕੁਮਾਰ ਪੁੱਤਰ ਪਰਮਜੀਤ ਸਿੰਘ ਵਾਸੀ ਚਣਕੋਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਿਆ। ਉਸ ਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਚੌਂਕੀ ਇੰਚਾਰਜ ਸਮੁੰਦੜਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਚੱਲ ਰਹੀ ਹੈ।
ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ