ਕੁਝ ਦਿਨ ਪਹਿਲਾਂ ਵਿਆਹੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ

Sunday, Apr 21, 2019 - 01:14 PM (IST)

ਕੁਝ ਦਿਨ ਪਹਿਲਾਂ ਵਿਆਹੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ

ਕਪੂਰਥਲਾ (ਭੂਸ਼ਣ)— ਸ਼ਹਿਰ ਦੇ ਸਕੂਲ 'ਚ ਬੱਸ ਚਲਾਉਣ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਸ਼ਨੀਵਾਰ ਨੂੰ ਚਾਰਬੱਤੀ ਚੌਕ ਦੇ ਨਜ਼ਦੀਕ ਸਕੂਲੀ ਬੱਸ ਖੜ੍ਹੀ ਕਰਕੇ ਸ਼ੱਕੀ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਦੌਰਾਨ ਉਕਤ ਨੌਜਵਾਨ ਦੀ ਸਿਵਲ ਹਸਪਤਾਲ ਕਪੂਰਥਲਾ 'ਚ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮੌਕੇ 'ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਥੇ ਹੀ ਮਾਮਲੇ ਦੀ ਜਾਂਚ ਦਾ ਦੌਰ ਜਾਰੀ ਹੈ।
ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਸਕੂਲ 'ਚ ਬੱਸ ਚਲਾਉਣ ਦਾ ਕੰਮ ਕਰਨ ਵਾਲਾ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ 22 ਸਾਲ ਵਾਸੀ ਪਿੰਡ ਦੇਸਲ ਥਾਣਾ ਫੱਤੂਢੀਂਗਾ ਸ਼ਨੀਵਾਰ ਦੀ ਸਵੇਰੇ ਸਕੂਲੀ ਬੱਚਿਆਂ ਨੂੰ ਸਕੂਲ ਛੱਡ ਕੇ ਜਦੋਂ ਚਾਰਬੱਤੀ ਚੌਕ ਦੇ ਵੱਲ ਨਿਕਲਿਆ ਤਾਂ ਉਸ ਨੇ ਬੱਸ ਨੂੰ ਸਾਈਡ 'ਤੇ ਖੜ੍ਹੀ ਕਰ ਦਿੱਤਾ। ਇਸ ਤੋਂ ਬਾਅਦ ਬੱਸ ਤੋਂ ਹੇਠਾਂ ਉਤਰ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਬੱਸ 'ਚ ਬੈਠੀ ਮਹਿਲਾ ਅਟੈਂਡੈਂਡ ਵੱਲੋਂ ਰੌਲਾ ਪਾਉਣ 'ਤੇ ਮੌਕੇ 'ਤੇ ਖੜ੍ਹੇ ਲੋਕਾਂ ਦੀ ਮਦਦ ਨਾਲ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। 

PunjabKesari
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਬ ਡਿਵੀਜ਼ਨ ਹਰਿੰਦਰ ਸਿੰਘ ਗਿੱਲ ਅਤੇ ਐੱਸ. ਐੱਚ. ਓ. ਸਿਟੀ ਯਾਦਵਿੰਦਰ ਸਿੰਘ ਬਰਾੜ ਪੁਲਸ ਫੋਰਸ ਦੇ ਨਾਲ ਮੌਕੇ 'ਤੇ ਪੁੱਜੇ ਅਤੇ ਨੌਜਵਾਨ ਦੇ ਵਾਰਿਸਾਂ ਦੇ ਬਿਆਨ ਲਏ । ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਅਖੀਰ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦਾ ਰਸਤਾ ਕਿਉਂ ਅਪਣਾਇਆ, ਇਸ ਨੂੰ ਲੈ ਕੇ ਫਿਲਹਾਲ ਜਾਂਚ ਦਾ ਦੌਰ ਜਾਰੀ ਹੈ। ਆਖਿਰੀ ਸਮਾਚਾਰ ਮਿਲਣ ਤਕ ਪੁਲਸ ਟੀਮ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਸੀ। ਜੇਕਰ ਪੁਲਸ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ 'ਚ ਜਾਂਚ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।


author

shivani attri

Content Editor

Related News